ਜਗਰਾਉਂ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ)-: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੁਲਿਸ ਦੇ ਉਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਇਸ ਤਹਿਤ ਆਈ.ਪੀ.ਐਸ ਅਧਿਕਾਰੀ ਦੀਪਕ ਹਿਲੋਰੀ ਨੇ ਅੱਜ ਜਗਰਾਉਂ ਲੁਧਿਆਣਾ ਦਿਹਾਤੀ ਦੇ ਪੁਲਿਸ ਐਸ.ਐਸ.ਪੀ ਵਜੋਂ ਆਪਣਾ ਅਹੁਦਾ ਸੰਭਾਲਿਆ।ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ਼ ਆੱਨਰ ਪੇਸ਼ ਕੀਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਆਦਿ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।ਇਸ ਮੌਕੇ ਐਸ.ਐਸ.ਪੀ ਦੀਪਕ ਹਿਲੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਐਸ.ਐਸ.ਪੀ ਅਮ੍ਰਿਤਸਰ ਦਿਹਾਤੀ ਤੋਂ ਬਦਲ ਕੇ ਜਗਰਾਉਂ ਲੁਧਿਆਣਾ ਦਿਹਾਤੀ ਦਾ ਐਸ.ਐਸ.ਪੀ ਲਗਾਇਆ ਗਿਆ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਵਲ ਪ੍ਰਸਾਸ਼ਨ ਅਤੇ ਆਮ ਲੋਕਾਂ ਤੋਂ ਸਹਿਯੋਗ ਲੈਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉਤੇ ਗੈਗਸਟਰਾਂ ਅਤੇ ਨਸ਼ਾ ਸਮੱਗਲਰਾਂ ਦਾ ਖਾਤਮਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਕਰਨ ਦੇ ਨਾਲ ਆਵਾਜਾਈ ਦੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਟ੍ਰੈਫਿਕ ਸਿਸਟਮ ਵਿੱਚ ਸੁਧਾਰ ਲਿਆਂਦਾ ਜਾਏਗਾ।