, ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੇ ਇਹ ਹੁਕਮ
ਅੰਮ੍ਰਿਤਸਰ (ਵਿਕਾਸ ਮਠਾੜੂ-ਮੋਹਿਤ ਜੈਨ) ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਾਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨੈਤਿਕ ਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ‘ਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ।
ਜਥੇਦਾਰ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਅਨੁਸਾਰ ਹੀ ਕਰਨੇ ਚਾਹੀਦੇ ਹਨ। ਜਥੇਦਾਰ ਨੇ ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ।