ਜਗਰਾਓਂ, 25 ਸਤੰਬਰ ( ਜਗਰੂਪ ਸੋਹੀ, ਅਸ਼ਵਨੀ)-ਪਿੰਡ ਬੱਸੂਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਅਗਵਾਈ ਚ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ। ਇਸ 16 ਮੈਂਬਰੀ ਕਮੇਟੀ ਪਿੰਡ ਵਿਚ ਨਸ਼ਿਆਂ ਖਾਸਕਰ ਚਿੱਟਾ ਆਦਿ ਵਿਕਣ ਤੇ ਸੇਵਨ ਖਿਲਾਫ ਪਹਿਰੇਦਾਰੀ ਕਰੇਗੀ ਤਾਂ ਕਿ ਘਰਾਂ ਅਤੇ ਪਿੰਡ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ। ਇਸ ਸਮੇਂ ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਬੱਸੂਵਾਲ ਨੇ ਦੱਸਿਆ ਕਿ ਜਥੇਬੰਦੀ ਵਲੋਂ ਪਿੰਡ ਪਿੰਡ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾ ਕਿ ਜਵਾਨੀ ਨੂੰ ਖਤਮ ਕਰਨ ਦੀ ਸਰਮਾਏਦਾਰ ਜਮਾਤ ਦੀ ਸਾਜਿਸ਼ ਨੂੰ ਭਾਂਜ ਦਿੱਤੀ ਜਾ ਸਕੇ। ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਸਮਝਾਉਣ ਬੁਝਾਉਣ ਅਤੇ ਇਲਾਜ ਕਰਾਉਣ ਦੀ ਨੀਤੀ ਤੇ ਅਮਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਨਸ਼ਾ ਵਿਰੋਧੀ ਸਾਂਝਾ ਫਰੰਟ ਦੀ ਸਫਲ ਜਗਰਾਂਓ ਕਨਵੈਨਸ਼ਨ ਨੇ ਆਉਂਦੇ ਦਿਨਾਂ ਚ ਨਸ਼ਿਆਂ ਖਿਲਾਫ ਜੋਰਦਾਰ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਕਿਸਾਨ ਜਥੇਬੰਦੀ ਵਲੋਂ ਪੰਜਾਬ ਭਰ ਚ” ਕਿਸਾਨੀ ਬਚਾਓ, ਜਵਾਨੀ ਬਚਾਓ” ਮੁਹਿੰਮ ਤਹਿਤ ਨਸ਼ਾ ਵਿਰੋਧੀ ਲਹਿਰ ਖੜੀ ਕੀਤੀ ਜਾ ਰਹੀ ਹੈ ਤਾਂਕਿ ਵਡੇ ਨਸ਼ਾ ਤਸਕਰਾਂ ਨੂੰ ਜੇਲਾਂ ਚ ਸੁੱਟਿਆ ਜਾ ਸਕੇ।
ਕਮੇਟੀ ਵਿਚ ਜਗਰੂਪ ਸਿੰਘ, ਤਰਸੇਮ ਸਿੰਘ, ਅਰਨਦੀਪ ਸਿੰਘ, ਨਰਿੰਦਰ ਸਿੰਘ, ਤੇਜਾ ਸਿੰਘ ,ਕੁਲਵਿੰਦਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਕਰਮਜੋਤ ਸਿੰਘ ਸ਼ਾਮਲ ਕੀਤੇ ਗਏ।