ਜਗਰਾਓਂ, 26 ਸਤੰਬਰ ( ਲਿਕੇਸ਼ ਸ਼ਰਮਾਂ, ਜਗਰੂਪ ਸੋਹੀ )- ਬੀਤੇ ਦਿਨੀਂ ਅਗਵਾੜ ਲੋਪੋ ਤੋਂ ਇਕ ਬਜ਼ੁਰਗ ਵਿਅਕਤੀ ਨੂੰ ਘੇਰ ਕੇ ਲੁੱਟਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਕੋਠੇ ਰਾਹਲਾਂ ਦੇ ਲੋਕਾਂ ਨੇ ਬਜ਼ੁਰਗ ਵਿਅਕਤੀ ਨੂੰ ਲੁੱਟਣ ਦੇ ਸ਼ੱਕ ’ਚ ਘੇਰ ਕੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਨ੍ਹਾਂ ਵਿੱਚੋਂ ਇੱਕ ਪਾਸੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਅਕਾਲੀ ਦਾ ਮੈਂਬਰਸ਼ਿਪ ਕਾਰਡ ਵੀ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 270 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਬਜ਼ੁਰਗ ਵਿਅਕਤੀ ਦੀ ਲੁੱਟ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਦੀ ਪਛਾਣ ਰਘੁਵੀਰ ਸਿੰਘ ਉਰਫ ਖੀਰਾ ਅਤੇ ਪ੍ਰਿੰਸ ਉਰਫ ਵਿੱਕੀ ਵਾਸੀ ਅਜੀਤਵਾਲ ਜ਼ਿਲਾ ਮੋਗਾ ਵਜੋਂ ਹੋਈ ਹੈ।