Home Education ਸਨਮਤੀ ਵਿਮਲ ਜੈਨ ਸਕੂਲ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਨਮਤੀ ਵਿਮਲ ਜੈਨ ਸਕੂਲ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

26
0


ਜਗਰਾਉਂ, 28 ਸਤੰਬਰ ( ਰਾਜੇਸ਼ ਜੈਨ )- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਬਲਾਕ ਪੱਧਰੀ ਅੰਡਰ-11 ਖੇਡਾਂ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸ ਮੁਕਾਬਲੇ ਵਿੱਚ ਬੱਚਿਆਂ ਨੇ 10 ਗੋਲਡ ਮੈਡਲ, 1 ਸਿਲਵਰ ਅਤੇ 1 ਤਾਂਬੇ ਦਾ ਮੈਡਲ ਜਿੱਤਿਆ। ਰੱਸਾਕਸ਼ੀ ਮੁਕਾਬਲੇ ਵਿੱਚ ਧਨਪ੍ਰੀਤ ਸਿੰਘ, ਪਰਮੀਤ ਸਿੰਘ, ਸਹਿਜ ਸਿੰਘ, ਦਿਸ਼ਵ, ਗੁਰਮਨ ਸਿੰਘ, ਹਰਜਸਪ੍ਰੀਤ ਸਿੰਘ, ਪੰਕਜ ਅਤੇ ਮੁਹੰਮਦ ਅਜ਼ਰ ਨੇ ਪਹਿਲਾ ਸਥਾਨ ਹਾਸਲ ਕੀਤਾ। ਰਿਲੇਅ 100 ਅਤੇ 4 ਵਿੱਚ ਪੰਕਜ, ਮੁਹੰਮਦ. ਅਜ਼ਰ, ਗੁਰਮਨ ਅਤੇ ਦਿਸ਼ਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪੰਕਜ ਨੇ 400 ਅਤੇ 600 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਡਾਇਰੈਕਟਰ ਸ਼ਸ਼ੀ ਜੈਨ ਅਤੇ ਪਿ੍ਰੰਸੀਪਲ ਸੁਪ੍ਰੀਆ ਖੁਰਾਣਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਡਾਇਰੈਕਟਰ ਜੈਨ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਅਧਿਆਪਕਾਂ ਅਤੇ ਕੋਚਾਂ ਨੂੰ ਜਾਂਦਾ ਹੈ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਇਸ ਮੰਜ਼ਿਲ ਤੱਕ ਪਹੁੰਚਾਇਆ। ਇਸ ਮੌਕੇ ਬਲਾਕ ਸਿੱਖਿਆ ਅਫਸਰ ਸੁਖਦੇਵ ਸਿੰਘ ਨੇ ਜੇਤੂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡੀਪੀ ਗੁਰਜੋਧਜੀਤ ਸਿੰਘ, ਡੀਪੀ ਕੁਲਵਿੰਦਰ ਕੌਰ, ਡੀਪੀ ਪਰਮਜੀਤ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here