ਜਗਰਾਓਂ, 28 ਸਤੰਬਰ ( ਮੋਹਿਤ ਜੈਨ)-ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਦਿਵਸ ਮੌਕੇ ਲੋਕ ਸੇਵਾ ਸੁਸਾਇਟੀ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ ਦੀ ਅਗਵਾਈ ਹੇਠ ਆਰ ਕੇ ਸਕੂਲ ਜਗਰਾਓਂ ਨੂੰ ਕੰਪਿਊਟਰ ਪ੍ਰਿੰਟਰ ਅਤੇ ਸਕੂਲ ਦੀ ਐਫੀਲੇਸ਼ਨ ਫ਼ੀਸ ਦਿੱਤੀ ਗਈ| ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਕੰਵਲ ਕੱਕੜ ਨੇ ਕਿਹਾ ਕਿ ਸੁਸਾਇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਆਪਣੀ ਪੜਾਈ ਆਰ ਕੇ ਸਕੂਲ ਤੋਂ ਕੀਤੀ ਹੈ ਅਤੇ ਸਕੂਲ ਵਿਚ ਆ ਕੇ ਉਨ੍ਹਾਂ ਨੂੰ ਆਪਣੇ ਬਚਪਨ ਦੇ ਦਿਨ ਯਾਦ ਆਉਂਦੇ ਹਨ| ਉਨ੍ਹਾਂ ਕਿਹਾ ਕਿ ਸੁਸਾਇਟੀ ਮੈਂਬਰਾਂ ਦਾ ਲਗਾਅ ਸਕੂਲ ਦਾ ਹੋਣ ਕਾਰਨ ਸਕੂਲ ਪ੍ਰਬੰਧਕਾਂ ਦੀ ਮੰਗ ਨੂੰ ਫ਼ੌਰੀ ਸਵੀਕਾਰ ਕਰ ਕੇ ਪੂਰਾ ਕੀਤਾ ਜਾਂਦਾ ਹੈ| ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਮੰਗ ’ਤੇ ਹੀ ਸਕੂਲ ਦੀ ਐਫੀਲੇਸ਼ਨ ਫ਼ੀਸ ਲਈ ਸਤਾਈ ਹਾਜ਼ਰ ਇੱਕ ਸੋ ਰੁਪਏ ਅਤੇ ਇੱਕ ਕੰਪਿਊਟਰ ਪ੍ਰਿੰਟਰ ਸਕੂਲ ਨੂੰ ਦਿੱਤਾ ਗਿਆ ਹੈ| ਇਸ ਮੌਕੇ ਸਕੂਲ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ, ਪ੍ਰਿੰਸੀਪਲ ਸੀਮਾ ਸ਼ਰਮਾ, ਸਾਬਕਾ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਤੇ ਅਧਿਆਪਕਾ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ| ਇਸ ਮੌਕੇ ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ ਸੁਖਜਿੰਦਰ ਸਿੰਘ ਢਿੱਲੋਂ, ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਪ੍ਰੋਜੈਕਟ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸੁਖਦੇਵ ਗਰਗ , ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਪ੍ਰੇਮ ਬਾਂਸਲ, ਜਗਦੀਪ ਸਿੰਘ, ਆਰ ਕੇ ਗੋਇਲ, ਡਾ: ਭਾਰਤ ਭੂਸ਼ਨ ਬਾਂਸਲ, ਜਸਵੰਤ ਸਿੰਘ, ਅਨਿਲ ਮਲਹੋਤਰਾ, ਕਪਿਲ ਸ਼ਰਮਾ ਸਮੇਤ ਕੰਪਿਊਟਰ ਅਧਿਆਪਕਾ ਮਨੀਸ਼ਾ, ਸੰਤੋਸ਼, ਆਂਚਲ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ|