ਫ਼ਤਹਿਗੜ੍ਹ ਸਾਹਿਬ, 10 ਅਕਤੂਬਰ ( ਅਨਿਲ ਕੁਮਾਰ) -ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਅਨੁਸਾਰ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹੈ, ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ 18 ਅਕਤੂਬਰ ਤੱਕ ਸਮੇਤ ਫੀਸ 100/- ਪ੍ਰਤੀ ਐਪਲੀਕੇਸ਼ਨ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ, ਪਟਾਕੇ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ ਅਤੇ ਹੋਰ ਲੋੜੀਂਦੇ ਦਸਤਾਵੇਜਾ ਸਮੇਤ) ਦੇ ਸਕਦੇ ਹਨ, ਜਿਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 30 ਅਕਤੂਬਰ ਨੂੰ ਬਾਅਦ ਦੁਪਹਿਰ 02.30 ਵਜੇ ਬਚਤ ਭਵਨ,ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾਂ ਤੇ ਹੀ ਪਟਾਕਿਆ ਦੀ ਵਿਕਰੀ ਕਰ ਸਕੇਗਾ।