Home Political ਕੈਬਨਿਟ ਮੰਤਰੀ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ’ਚ ਟਿਊਬਵੈਲ...

ਕੈਬਨਿਟ ਮੰਤਰੀ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ’ਚ ਟਿਊਬਵੈਲ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

43
0


ਹੁਸ਼ਿਆਰਪੁਰ, 10 ਅਕਤੂਬਰ (ਰਾਜੇਸ਼ ਜੈਨ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ਵਿਚ 34 ਲੱਖ ਰੁਪਏ ਦੀ ਲਾਗਤ ਲਾਲ ਲੱਗਣ ਜਾ ਰਹੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਕਿਹਾ ਕਿ ਟਿਊਬਵੈਲ ਲੱਗਣ ਨਾਲ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਉਤਮ ਕੁਆਲਟੀ ਦਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈਲ ਲੱਗਣ ਨਾਲ ਮੁਹੱਲੇ ਦੇ ਨਾਲ ਲੱਗਦੇ 3-4 ਵਾਰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਘਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਲਈ ਪ੍ਰੇਰਿਤ ਵੀ ਕੀਤਾ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੁਆਰਾ ਬਹੁਤ ਸਾਰੀਆਂ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਲਗਾਏ ਗਏ ਹਨ। ਇਸ ਮੌਕੇ ਕੌਂਸਲਰ ਜਤਿੰਦਰ ਕੌਰ, ਅਜੀਤ ਸਿੰਘ ਲੱਕੀ, ਅਮਰੀਕ ਚੰਦ, ਕਾਮਰੇਡ ਗੰਗਾ ਪ੍ਰਸ਼ਾਦ, ਜੈ ਰਾਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here