ਸ੍ਰੀ ਮੁਕਤਸਰ ਸਾਹਿਬ 10 ਅਕਤੂਬਰ (ਲਿਕੇਸ਼ ਸ਼ਰਮਾ – ਅਸ਼ਵਨੀ ) : ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਵਲੋਂ 30 ਹਜਾਰ ਤੋਂ ਵੱਧ ਬੇਰੁਜਗਾਰਾਂ ਨੂੰ ਰੁਜਗਾਰ ਮੁਹੱਇਆ ਕਰਵਾਇਆ ਗਿਆ ਹੈ ਅਤੇ 10 ਹਜਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ, ਇਹ ਜਾਣਕਾਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਲੰਬੀ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਦਿੱਤੀ।ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਸੂਬੇ ਨੂੰ ਖੁਸ਼ਹਾਲ ਬਣਾ ਕੇ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੈ।ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਤੇ ਮਾੜਾ ਪ੍ਰਭਾਵ ਨਾ ਪਵੇ।ਇਸ ਮੌਕੇ ਖੇਤੀਬਾੜੀ ਮੰਤਰੀ ਨੇ 10 ਆਂਗਣਵਾੜੀ ਵਰਕਰਾਂ ਅਤੇ 57 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ ਸ਼੍ਰੀਮਤੀ ਰਣਜੀਤ ਕੌਰ ਨੇ ਸ. ਖੁੱਡੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ।ਇਸ ਮੌਕੇ ਭੋਲਾ ਰਾਮ ਨਾਇਬ ਤਹਿਸੀਲਦਾਰ ਲੰਬੀ,ਰਣਧੀਰ ਸਿੰਘ ਖੁੱਡੀਆਂ,ਰਛਪਾਲ ਸਿੰਘ ਚੇਅਰਮੈਨ,ਗੁਰਬਾਜ ਸਿੰਘ ਬਨਵਾਲਾ, ਰਾਜਾ ਸਿੰਘ ਮਾਹੂਆਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।