Home Education ਵਿਆਹ ਦੀਆਂ ਖੁਸ਼ੀਆਂ ਨੂੰ ਲੱਗੀ ਨਜ਼ਰ, 14 ਬਾਰਾਤੀਆਂ ਦੀ ਮੌਤ ਦੇਹਰਾਦੂਨ,(ਲਿਕੇਸ਼ ਸ਼ਰਮਾ-ਭਗਵਾਨ...

ਵਿਆਹ ਦੀਆਂ ਖੁਸ਼ੀਆਂ ਨੂੰ ਲੱਗੀ ਨਜ਼ਰ, 14 ਬਾਰਾਤੀਆਂ ਦੀ ਮੌਤ ਦੇਹਰਾਦੂਨ,(ਲਿਕੇਸ਼ ਸ਼ਰਮਾ-ਭਗਵਾਨ ਭੰਗੂ)

128
0

ਉੱਤਰਾਖੰਡ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਚੰਪਾਵਤ ਜ਼ਿਲ੍ਹੇ ‘ਚ ਸੋਮਵਾਰ ਦੇਰ ਰਾਤ ਸੁਖੀਢਾਂਗ-ਡਾਡਾਮੀਨਾਰ ਰੋਡ ‘ਤੇ ਵਾਹਨ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਉਸ ਵਿੱਚ ਸਵਾਰ 14 ਬਾਰਾਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ।ਚੰਪਾਵਤ ਦੇ ਪੁਲਿਸ ਸੁਪਰਡੈਂਟ ਦੇਵੇਂਦਰ ਪਿੰਚਾ ਨੇ ਦੱਸਿਆ ਕਿ ਪੰਜ ਲਾਸ਼ਾਂ ਨੂੰ ਖੱਡ ਵਿੱਚੋਂ ਕੱਢ ਲਿਆ ਗਿਆ ਹੈ, ਜਦਕਿ ਬਾਕੀ ਲਾਸ਼ਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਚੰਪਾਵਤ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਨੇ ਦੱਸਿਆ ਕਿ ਦੇਰ ਰਾਤ 10 ਵਜੇ ਵਾਪਰੇ ਇਸ ਹਾਦਸੇ ਦੀ ਸੂਚਨਾ ਤੜਕੇ 3 ਵਜੇ ਮਿਲੀ, ਜਿਸ ਤੋਂ ਬਾਅਦ ਖੋਜ ਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਹਾਦਸੇ ਸਮੇਂ ਮੈਕਸ ਗੱਡੀ ਟਨਕਪੁਰ ‘ਚ ਵਿਆਹ ਸਮਾਗਮ ‘ਚੋਂ ਵਾਪਸ ਆ ਰਹੀ ਸੀ।ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਉੱਪਰ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਦਫਤਰ ਵੱਲੋਂ ਵਵੀਟ ਕਰਕੇ ਕਿਹਾ ਗਿਆ ਹੈ ਕਿ ਉਤਰਾਖੰਡ ਦੇ ਚੰਪਾਵਤ ਵਿੱਚ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਇਸ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ।

LEAVE A REPLY

Please enter your comment!
Please enter your name here