ਜਗਰਾਉਂ 11 ਸਤੰਬਰ ( ਅਨਿਲ ਕੁਮਾਰ, ਸੰਜੀਵ ਗੋਇਲ )-ਪੰਜਾਬ ਦੇ ਲੋਕਾਂ ਦਰਮਿਆਨ ਦੁਵੱਲੀ ਦੋਸਤੀ ਅਤੇ ਪਿਆਰ ਭਰੇ ਰਿਸ਼ਤੇ ਕਾਇਮ ਕਰਨ ਦੇ ਉਦੇਸ਼ ਨਾਲ “ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ” ਵੱਲੋਂ 14 ਸਤੰਬਰ ਨੂੰ ਸ੍ਰੀ ਅਮ੍ਰਿਤਸਰ ਵਿਖੇ ਇਕੱਤਰਤਾ ਰੱਖੀ ਹੈ। ਸ਼ਹੀਦ ਊਧਮ ਸਿੰਘ ਸੈਂਟਰਲ ਹਾਲ ਅਮ੍ਰਿਤਸਰ ਵਿਖੇ ਰੱਖੀ ਇਸ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਸੰਸਥਾਪਕ ਹਰਭਜਨ ਸਿੰਘ ਬਰਾੜ ਨੇ ਦੱਸਿਆ ਕਿ ਕਰਾਚੀ ਬੰਦਰਗਾਹਾਂ ਰਾਹੀਂ ਹੋਣ ਵਾਲੇ ਵਪਾਰ ਵਾਂਗ ਹੀ ਅਟਾਰੀ-ਵਾਹਗਾ ਸਰਹੱਦ ਰਾਹੀਂ ਦੋਵਾਂ ਮੁਲਕਾਂ ਦਰਮਿਆਨ ਵਪਾਰ ਖੋਲ੍ਹਣ ਤੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਸਬੰਧ ਸੁਖਾਵੇਂ ਬਣਾਉਣ ਲਈ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਜਾਵੇਗੀ।ਬਰਾੜ ਨੇ ਦੱਸਿਆ ਕਿ ਇਸ ਇਕੱਤਰਤਾ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਕਰਨਗੇ। ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ,ਜਦਕਿ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਇਸ ਸੈਮੀਨਾਰ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਪ੍ਰੋ: ਦਰਬਾਰੀ ਲਾਲ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਪ੍ਰੋ: ਬਾਵਾ। ਸਿੰਘ ਅਤੇ ਪ੍ਰੋ: ਸੁਰਿੰਦਰ ਸਿੰਘ ਮੰਡ ਮੁੱਖ ਬੁਲਾਰੇ ਹੋਣਗੇ।
Home Political ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ‘ਅਟਾਰੀ-ਵਾਹਗਾ ਹਿੰਦ-ਪਾਕਿ ਮਿੱਤਰਤਾ ਮਜਬੂਤ ਕਰਨ ਲਈ...