Home crime ਸੋਸ਼ਲ ਮੀਡੀਆ ਤੇ ਵਾਇਰਲ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸਕੀਮ ਸਬੰਧੀ ਅਫਵਾਹ...

ਸੋਸ਼ਲ ਮੀਡੀਆ ਤੇ ਵਾਇਰਲ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸਕੀਮ ਸਬੰਧੀ ਅਫਵਾਹ ਤੋਂ ਰਹੋ ਸੁਚੇਤ

41
0


“ਪੰਜਾਬ ਸਰਕਾਰ ਵੱਲੋਂ ਬਾਲ ਸੇਵਾ ਯੋਜਨਾ ਨਾਮ ਦੀ ਕੋਈ ਵੀ ਸਕੀਮ ਨਹੀਂ ਚਲਾਈ ਜਾ ਰਹੀ – ਜ਼ਿਲ੍ਹਾ ਪ੍ਰੋਗਰਾਮ ਅਫਸਰ “
ਫਿਰੋਜ਼ਪੁਰ, 12 ਅਕਤੂਬਰ (ਸੁਨੀਲ ਸੇਠੀ) : ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਨੇ ਜ਼ਿਲ੍ਹਾ ਵਾਸੀਆਂ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਝੂਠੇ ਸੰਦੇਸ਼/ਸਕੀਮ ਦੀ ਅਫਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਵਟਐਸ ਗਰੁੱਪਾਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਇਕ ਝੁਠਾ ਸੰਦੇਸ਼ ਫੈਲਾਇਆ ਜਾ ਰਿਹਾ ਹੈ ਜੋ ਕਿ ਇਸ ਤਰ੍ਹਾਂ ਹੈ “ਤੁਹਾਨੂੰ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ 01 ਮਾਰਚ 2020 ਤੋਂ ਬਾਅਦ ਮਾਤਾ-ਪਿਤਾ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੋਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ, ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆਂ ਨੂੰ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਤਹਿਤ ਪ੍ਰਤੀ ਮਹੀਨਾ 2500/- ਰੁਪਏ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਨੂੰ ਇਸਦੇ ਲਾਭ ਪ੍ਰਤੀ ਦੱਸੋ ਅਤੇ ਫਾਰਮ ਭਰਾਕੇ ਇਸ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ(ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰੋ। ਇਸ ਪੁੰਨ ਦੇ ਕੰਮ ਵਿੱਚ ਭਾਗੀਦਾਰ ਬਣੋ।ਘੱਟੋ-ਘੱਟ 10 ਲੋਕਾਂ ਨੂੰ ਭੇਜੋ ਤਾਂ ਕੇ ਕਿਸੇ ਬੱਚੇ ਦਾ ਭਲਾ ਹੋ ਸਕੇ।ਜ਼ਿਲ੍ਹਾ ਪ੍ਰੋਗਰਾਮ ਨੇ ਦੱਸਿਆ ਕਿ ਉਕਤ ਝੂਠੇ ਸੰਦੇਸ਼ ਵਿੱਚ ਦੱਸੀ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਨਾਮ ਦੀ ਕੋਈ ਵੀ ਸਕੀਮ ਪੰਜਾਬ ਸਰਕਾਰ ਦੁਆਰਾ ਨਹੀਂ ਚਲਾਈ ਜਾ ਰਹੀ। ਜੇਕਰ ਇਸ ਤਰ੍ਹਾਂ ਦੀ ਕੋਈ ਵੀ ਸਕੀਮ ਪੰਜਾਬ ਸਰਕਾਰ ਵੱਲੋਂ ਚਲਾਈ ਜਾਵੇਗੀ ਤਾਂ ਇਸ ਦੀ ਸੂਚਨਾ ਇਸ਼ਤਿਹਾਰ ਰਾਹੀਂ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਝੁਠੀਆ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ।

LEAVE A REPLY

Please enter your comment!
Please enter your name here