Home Health ਸੇਫ਼ਟੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹਲਵਾਈਆਂ ਦੀਆਂ ਵਰਕਸ਼ਾਪਾਂ...

ਸੇਫ਼ਟੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹਲਵਾਈਆਂ ਦੀਆਂ ਵਰਕਸ਼ਾਪਾਂ ਅਤੇ ਦੁਕਾਨਾਂ ਦੀ ਕੀਤੀ ਚੈਕਿੰਗ

36
0

ਮਾਲੇਰਕੋਟਲਾ/ ਸੰਦੌੜ 13 ਅਕਤੂਬਰ ( ਸੰਜੀਵ ਗੋਇਲ, ਅਨਿਲ ਕੁਮਾਰ) -ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਹਲਵਾਈਆਂ ਦੀਆਂ ਦੁਕਾਨਾਂ ਅਤੇ ਵਰਕਸ਼ਾਪਾਂ ਦੀ ਚੈਕਿੰਗ ਕੀਤੀ।ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸ੍ਰੀਮਤੀ ਰਾਖੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹਲਵਾਈਆਂ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਮਠਿਆਈਆਂ ਦੀ ਗੁਣਵੱਤਾ ਸੁਨਿਸ਼ਚਿਤ ਕਰਨ ਲਈ ਮਲੇਰਕੋਟਲਾ ਸ਼ਹਿਰ ਦੇ ਪ੍ਰਮੁੱਖ ਹਲਵਾਈਆਂ ਅਤੇ ਹਲਕਾ ਸੰਦੌੜ ਦੇ ਹਲਵਾਈਆਂ ਦੀਆਂ ਵਰਕਸ਼ਾਪਾਂ ਅਤੇ ਦੁਕਾਨਾਂ ਦੀ ਦੀ ਚੈਕਿੰਗ ਕੀਤੀ ਗਈ । ਜਿਸ ਵਿੱਚ ਉਹਨਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਦੇ ਮਾਪਦੰਡਾਂ ਅਨੁਸਾਰ ਮਠਿਆਈਆਂ ਤਿਆਰ ਕਰਨ ਲਈ ਅਤੇ ਸਾਫ਼ ਸੁਥਰੇ ਢੰਗ ਨਾਲ ਸਟੋਰ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਲੋਕਾਂ ਨੂੰ ਸਾਫ਼ ਸੁਥਰੀ ਅਤੇ ਸ਼ੁੱਧ ਮਠਿਆਈ ਮਿਲ ਸਕੇ ।ਚੈਕਿੰਗ ਦੌਰਾਨ ਵੱਖ ਵੱਖ ਹਲਵਾਈਆਂ ਦੇ ਛੇ ਸੈਂਪਲ ਮਿਲਕ ਕੇਕ, ਖੋਇਆ, ਮੋਤੀ ਚੂਰ ਲੱਡੂ, ਖੋਇਆ ਬਰਫ਼ੀ, ਕੋਕੋਨਟ ਬਰਫ਼ੀ ਅਤੇ ਖੋਏ ਆਦਿ ਦੇ ਸੈਂਪਲ ਭਰੇ ਗਏ। ਇਸ ਮੌਕੇ ਬੈਸਟ ਬਿਫੋਰ ਤਰੀਕ ਨਾ ਲਿਖਣ ਵਾਲੇ ਦੋ ਹਲਵਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫ਼ੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਦੇ ਮਾਪਦੰਡਾਂ ਅਨੁਸਾਰ ਮਨਜ਼ੂਰ ਸ਼ੁਦਾ ਰੰਗ ਵਰਤਣ, ਵਧੀਆ ਕੁਆਲਿਟੀ ਦਾ ਵਰਕ ਵਰਤਣ, ਮਠਿਆਈ ਦੀਆਂ ਟਰੇਆਂ ਉੱਤੇ ਬੈਸਟ ਬਿਫੋਰ ਤਰੀਕ ਲਿਖਣ, ਵਸਤਾਂ ਦੇ ਉਤਪਾਦਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।ਇਸ ਮੌਕੇ ਫੂਡ ਸੇਫਟੀ ਅਫਸਰ ਦਿਵਿਆਜੋਤ ਕੌਰ ਵੀ ਮੌਜੂਦ ਸਨ ।

LEAVE A REPLY

Please enter your comment!
Please enter your name here