, ਅੰਮ੍ਰਿਤਸਰ ਤੋਂ ਆਇਆ ਸੀ ਹੈਰੋਇਨ ਦੀ ਸਪਲਾਈ ਕਰਨ
ਲੁਧਿਆਣਾ (ਭਗਵਾਨ ਭੰਗੂ) ਅੰਮ੍ਰਿਤਸਰ ਦੇ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ‘ਚ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਐਸਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਦੇ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਟੀਮ ਨੇ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਲੁਹਾਰਾ ਤੋਂ ਈਸ਼ਰ ਨਗਰ ਵੱਲ ਜਾ ਰਿਹਾ ਸੀ। ਐਸਟੀਐਫ ਦੇ ਇੰਚਾਰਜ ਹਰਬੰਸ ਸਿੰਘ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਰਹਿਣ ਵਾਲੇ ਮਨੀਸ਼ ਸ਼ਰਮਾ ਉਰਫ ਮਨੀ ਵਜੋਂ ਹੋਈ ਹੈ। ਐਸਟੀਐਫ ਦੀ ਟੀਮ ਨੇ ਮੁਲਜ਼ਮ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।।