ਫਰੀਦਕੋਟ (ਰਾਜਨ ਜੈਨ) ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵੱਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲੀ ਅਧੀਨ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਂਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਵੱਲੋਂ ਆਪਣੀ ਗਿ੍ਰਫਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ ਜਿਸ ’ਤੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਪਿੱਛੋਂ ਇਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੇ ਐਲਕੇ ਯਾਦਵ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਵਿੱਚ ਚੌਥਾ ਸਪਲੀਮੈਂਟ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ਤੇ ਇਨ੍ਹਾਂ ਨੇ ਆਪਣੀ ਗਿ੍ਰਫਤਾਰੀ ਤੋਂ ਬਚਣ ਲਈ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਅਗਾਊਂ ਜ਼ਮਾਨਤ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਚਲਦੇ ਕੇਸ ਤੱਕ ਜ਼ਮਾਨਤ ਦਿੱਤੀ ਜਾਵੇ।