Home crime ਖਾਲਸਾ ਵਹੀਰ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਬਾਬਾ ਰਾਮ...

ਖਾਲਸਾ ਵਹੀਰ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਬਾਬਾ ਰਾਮ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ

35
0


ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਜੈਨ – ਰਾਜ਼ਨ ਜੈਨ) : ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਦਮਦਮੀ ਟਕਸਾਲ ਦੇ ਮੁਖੀ ਸਿੰਘ ਬਾਬਾ ਰਾਮ ਸਿੰਘ ਵੱਲੋਂ ਨਿਰੋਲ ਸਿੱਖੀ ਦੇ ਪ੍ਰਚਾਰ ਵਾਸਤੇ, ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਮੁੜ ਪ੍ਰਬੰਧ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ‘ਚੋਂ ਕੱਢਣ ਵਾਸਤੇ ਉਪਵਾਲਾ ਕਰਦੇ ਹੋਏ ਮੁੜ ਖਾਲਸਾ ਵਹੀਰ ਦੀ ਸ਼ੁਰੂਆਤ ਕਰ ਰਹੇ ਸਨ ਜੋ ਕਿ ਅੱਜ 15 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਅਠਵਾਲ ਪੁਲ ਸ਼ਾਖਾ ਦਮਦਮੀ ਟਕਸਾਲ ਸੰਗਰਾਵਾਂ ਤੋਂ ਸ਼ੁਰੂ ਕਰ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਵਿਖੇ ਸ਼ਾਮ ਨੂੰ ਸਮਾਪਤ ਹੋਣੀ ਸੀ। ਇਸ ਵਹੀਰ ਦੇ ਸਬੰਧ ‘ਚ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨੇ ਵੱਖ-ਵੱਖ ਪਿੰਡਾਂ, ਨਗਰਾਂ ‘ਚ ਮੀਟਿੰਗਾਂ ਕਰ ਕੇ ਰੂਪ-ਰੇਖਾ ਤਿਆਰ ਕੀਤੀ ਸੀ। ਖਾਲਸਾ ਵਹੀਰ ਕੱਢਣ ਵਾਲੇ ਦਿਨ ਸਵੇਰੇ ਹੀ ਬਾਬਾ ਰਾਮ ਸਿੰਘ ਨੂੰ ਨਜ਼ਰਬੰਦ ਕਰ ਲਿਆ।

LEAVE A REPLY

Please enter your comment!
Please enter your name here