ਸ੍ਰੀ ਮੁਕਤਸਰ ਸਾਹਿਬ (ਅਨਿੱਲ ਕੁਮਾਰ) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਡੀਜੀਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆ ਬਣਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ/ਸ਼ਹਿਰਾਂ ‘ਚ ਜਾ ਕੇ ਸੈਮੀਨਰ ਅਯੋਜਿਤ ਕੀਤੇ ਜਾ ਰਹੇ ਹਨ ਉੱਥੇ ਹੀ ਰਾਤ ਦਿਨ ਚੈਕਿੰਗ ਕਰ ਨਸ਼ੇ ਦੇ ਸੁਦਾਗਰਾਂ ਨੂੰ ਫੜ ਕੇ ਉਨਾਂ੍ਹ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਸਾਂਝੇ ਤੌਰ ‘ਤੇ ਇੱਕ ਸਾਇਕਲ ਰੈਲੀ ਆਯੋਜਿਤ ਕੀਤੀ ਗਈ ਹੈ। ਇਸ ਰੈਲੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਚੰਗੇ ਖਿਡਾਰੀ ਬਣਨ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਤੀ 18 ਅਕਤੂਬਰ ਨੂੰ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਸਾਇਕਲ ਰੈਲੀ ਅਯੋਜਿਤ ਕੀਤੀ ਜਾਵੇਗੀ, ਇਸ ਸਾਇਕਲ ਰੈਲੀ ਵਿੱਚ ਮੁੱਖ ਤੌਰ ਤੇ ਮਾਨਯੋਗ ਰਾਜ ਕੁਮਾਰ ਸ਼ੈਸ਼ਨ ਜੱਜ ਅਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਪਹੁੰਚ ਰਹੇ ਹਨ। ਉਨਾਂ੍ਹ ਕਿਹਾ ਕਿ ਇਹ ਸਾਇਕਲ ਰੈਲੀ ਸਵੇਰੇ 05.30 ਵਜ਼ੇ ਤੋਂ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਵੇਗੀ। ਇਸ ਰੈਲੀ ਵਿੱਚ ਪੰਜਾਬ ਪੁਲਿਸ ਮੁਲਾਜਮਾਂ ਵੱਲੋਂ ਹੱਥਾਂ ਵਿੱਚ ਤਖਤੀਆ ਬੈਨਰ ਫੜ ਕੇ ਲੋਕਾਂ ਨੂੰ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਸਾਇਕਲ ਰੈਲੀ ਨੂੰ ਮੁਕਤੀਸਰ ਸਾਈਕਲ ਰਾਈਡਰਜ, ਫਰੀਕੀ ਰਾਈਡਰਜ, ਰਾਈਡਰਜ 19, ਪੀਬੀ30 ਰਾਈਡਰਜ, ਮਾਸਟਰ ਸਾਈਕਲ ਸਟੋਰ (ਕਾਰਤਿਕ), ਮੁਕਤਸਰ ਤੋਂ ਭੁੱਲਰ ਗਰੁੱਪ ਦੇ ਸਾਈਕਲ ਰਾਈਡਰਜ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।