ਬਰਨਾਲਾ, 18 ਅਕਤੂਬਰ (ਭਗਵਾਨ ਭੰਗੂ) : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸਵਤੰਤਰ ਮਾਈਕਰੋਫਿਨ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 20 ਅਕਤੂਬਰ 2023 (ਦਿਨ ਸੁੱਕਰਵਾਰ ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਫੀਲਡ ਅਫ਼ਸਰ ਅਤੇ ਕੁਲੈਕਸ਼ਨ (ਕੇਵਲ ਲੜਕਿਆਂ ਲਈ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ,ਬਰਨਾਲਾ ਨੇ ਦੱਸਿਆ ਕਿ ਉਪਰੋਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ ਬਾਰਵੀਂ ਤੋ ਗ੍ਰੈਜੂਏਟ ਪਾਸ ਹੈ। ਉਮਰ ਘੱਟੋਂ ਘੱਟ 20 ਤੋਂ 30 ਸਾਲ ਹੋਣੀ ਚਾਹੀਦੀ ਹੈ।ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕਰੋ।