ਮੋਗਾ 7 ਨਵੰਬਰ ( ਲਿਕੇਸ਼ ਸ਼ਰਮਾਂ, ਅਸ਼ਵਨੀ)- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੀਆਂ ਹਦਾਇਤਾਂ ਅਤੇ ਅਤੁਲ ਕਸਾਨਾ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਮਹੀਨਾ ਨਵੰਬਰ 2023 ਵਿੱਚ 09.11.2023 ਨੂੰ ਲੀਗਲ ਸਰਵਿਸਜ਼ ਡੇ ਮਨਾਇਆ ਜਾਣਾ ਹੈ, ਜਿਸ ਦੇ ਤਹਿਤ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਆਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੋਗਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੈਨਲ ਦੇ ਵਕੀਲ ਸ਼੍ਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਲੀਗਲ ਸਰਵਿਸਜ਼ ਐਕਟ 1987 ਮਿਤੀ 09.11.1995 ਦੇਸ਼ ਭਰ ਵਿੱਚ ਲਾਗੂ ਕਰਨ ਉਪਰੰਤ ਹੋਂਦ ਵਿੱਚ ਆਇਆ । ਇਸ ਤੋਂ ਇਲਾਵਾ ਸ਼੍ਰੀ ਰਾਜੇਸ਼ ਸ਼ਰਮਾ ਪੈਨਲ ਵਕੀਲ, ਜਿਲਾ ਕਾਨੂਨੀ ਸੇਵਾਵਾਂ ਅਥਾਰਟੀ ਮੋਗਾ ਨੇ ਮੁਫਤ ਕਾਨੂੰਨੀ ਸਹਾਇਤਾ, ਪੰਜਾਬ ਪੀੜਤ ਮੁਆਵਜ਼ਾ ਸਕੀਮ 2017 ਅਤੇ ਨਾਲਿਆਂ ਕੰਪਨਸਏਸ਼ਨ ਸਕੀਮ ਫਾਰ ਵੋਮੈਨ ਵਿਕਟਮਜ ਸਰਵਾਈਵਰਜ ਆਫ ਸੈਕਸ਼ਊਅਲ ਅਸਾਲਟ ਅਦਰ ਕਰਾਈਮਜ– 2018 ਤੇ ਮੀਡੀਏਸ਼ਨ ਸੈਂਟਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੰਵਿਧਾਨ ਦਾ ਪਾਲਣ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਾਲ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।