ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਮੁਕੇਸ਼) : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ।ਗੁਰਤੇਜ ਸਿੰਘ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਹੀਰਾ ਆਟੋ ਮੋਬਾਇਲ ਕੰਪਨੀ ਵੱਲੋਂ 75 ਦੀ ਅਸਾਮੀਆਂ ਲਈ ਇੰਟਰਵਿਊ ਲਈ ਗਈ।ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 28 ਬੇਰੁਜ਼ਗਾਰ ਪ੍ਰਰਾਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 14 ਯੋਗ ਉਮੀਦਵਾਰਾਂ ਦੀ ਚੋਣ ਹੋਈ।