ਬਠਿੰਡਾ (ਰੋਹਿਤ ਗੋਇਲ-ਸਜੀਵ ਕੁਮਾਰ) ਦੀਵਾਲੀ ਦੀ ਰਾਤ ਬਠਿੰਡਾ ‘ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਦਰਜਨ ਤੋਂ ਵੱਧ ਹਮਲਾਵਰਾਂ ਨੇ ਸਾਬਕਾ ਫੌਜੀ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਇਸ ਮੰਦਭਾਗੀ ਘਟਨਾ ਵਿਚ ਸਾਬਕਾ ਸੈਨਿਕ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਘਟਨਾ ‘ਚ ਹਮਲਾਵਰਾਂ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ, ਜਦਕਿ ਕੈਮਰਿਆਂ ‘ਚ ਇਹ ਸਾਰੀ ਘਟਨਾ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ, ਉਥੇ ਹੀ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ, ਫਿਲਹਾਲ ਪੁਲਿਸ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਸ ਖੌਫਨਾਕ ਦਿ੍ਸ਼ ਦੀਆਂ ਤਸਵੀਰਾਂ ਦੱਸ ਰਹੀਆਂ ਹਨ ਕਿ ਕਿਸ ਤਰ੍ਹਾਂ ਹਮਲਾਵਰ ਮੁੱਖ ਦਰਵਾਜ਼ੇ ਰਾਹੀਂ ਘਰ ਅੰਦਰ ਦਾਖਲ ਹੋਏ, ਘਰ ਦਾ ਛੋਟਾ ਦਰਵਾਜ਼ਾ ਤੋੜ ਕੇ ਘਰ ਦੇ ਅੰਦਰੋਂ ਇੱਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਹ ਘਟਨਾ ਦੀਵਾਲੀ ਦੀ ਰਾਤ ਕਰੀਬ 10 ਵਜੇ ਵਾਪਰੀ, ਜਦੋਂ ਸਾਬਕਾ ਫੌਜੀ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਦੀਵਾਲੀ ਦੇ ਮੌਕੇ ‘ਤੇ ਪਟਾਕੇ ਚਲਾ ਰਿਹਾ ਸੀ। ਉਸ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਪਰ ਇਹ ਲੋਡ ਨਹੀਂ ਹੋ ਸਕੀ। ਇਸ ਤੋਂ ਬਾਅਦ ਹਮਲਾਵਰਾਂ ਨੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਬੰਦੂਕ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਕੁਲਬੀਰ ਸਿੰਘ ਵਾਸੀ ਿਢੱਲੋਂ ਕਾਲੋਨੀ ਗਲੀ ਨੰਬਰ ਦੋ ਦੇ ਪਿਤਾ ਰਾਮ ਬਾਲਕ ਨੇ ਦੱਸਿਆ ਕਿ ਐਤਵਾਰ ਰਾਤ ਉਨ੍ਹਾਂ ਦਾ ਪੂਰਾ ਪਰਿਵਾਰ ਘਰ ‘ਚ ਦੀਵਾਲੀ ਦਾ ਤਿਉਹਾਰ ਮਨਾ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 9 ਵਜੇ ਦੇ ਕਰੀਬ ਇਕ ਦਰਜਨ ਤੋਂ ਵੱਧ ਅਣਪਛਾਤੇ ਨੌਜਵਾਨ ਉਸ ਦੇ ਘਰ ਦੇ ਬਾਹਰ ਆਏ ਅਤੇ ਉਸ ਦੇ ਘਰ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਘਰ ਦੇ ਮੁੱਖ ਦਰਵਾਜ਼ੇ ਰਾਹੀਂ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਲੜਕੇ ਦੇ ਘਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਅੰਦਰੋਂ ਲੱਕੜ ਦਾ ਦਰਵਾਜ਼ਾ ਬੰਦ ਸੀ, ਹਮਲਾਵਰਾਂ ਨੇ ਉਸ ਨੂੰ ਵੀ ਤੋੜ ਦਿੱਤਾ। ਇਸ ਤੋਂ ਬਾਅਦ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਉਸ ਦੇ ਲੜਕੇ ਨੇ ਆਪਣਾ ਲਾਇਸੰਸੀ ਰਿਵਾਲਵਰ ਲੋਡ ਕਰ ਕੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਪਰ ਇਹ ਲੋਡ ਨਹੀਂ ਹੋ ਸਕਿਆ, ਜਿਸ ਤੋਂ ਬਾਅਦ ਹਮਲਾਵਰਾਂ ਨੇ ਉਸ ਦੇ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਹ ਘਰ ਦੀ ਭੰਨਤੋੜ ਕਰ ਕੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੂੰ ਇਹ ਨਹੀਂ ਪਤਾ ਹੈ ਕਿ ਹਮਲਾਵਰ ਕੌਣ ਸਨ ਅਤੇ ਉਨ੍ਹਾਂ ਨੇ ਹਮਲਾ ਕਿਉਂ ਕੀਤਾ। ਪੀੜਤ ਪਰਿਵਾਰ ਨੇ ਦੱਸਿਆ ਕਿ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਪਰ ਹਮਲਾਵਰਾਂ ਨੇ ਜਾਂਦੇ ਸਮੇਂ ਕੈਮਰੇ ਵੀ ਤੋੜ ਦਿੱਤੇ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਫੁਟੇਜ ਤੋਂ ਹਮਲਾਵਰਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।