Home Political ਜੇਕਰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਸੁਨੀਲ ਜਾਖੜ ਪ੍ਰਧਾਨ ਮੰਤਰੀ ਤੋਂ...

ਜੇਕਰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਸੁਨੀਲ ਜਾਖੜ ਪ੍ਰਧਾਨ ਮੰਤਰੀ ਤੋਂ ਤੁਰੰਤ ਕੇਂਦਰੀ ਫੰਡ ਜਾਰੀ ਕਰਵਾਉਣ ਤੇ ਵਿਸ਼ੇਸ਼ ਪੈਕੇਜ ਦੀ ਮੰਗ ਕਰਨ : ਆਪ

37
0


ਚੰਡੀਗੜ੍ਹ (ਰੋਹਿਤ ਗੋਇਲ-ਰਾਜਨ ਜੈਨ )ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਸੁਨੀਲ ਜਾਖੜ ਅਤੇ ਭਾਜਪਾ ਨੇਤਾਵਾਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ। ਇਹ ਲੋਕ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੇ ਜਾਲ ਵਿੱਚ ਫਸਣ ਵਾਲੇ ਨਹੀਂ ਹਨ।

ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਸਵਾਲ ਕੀਤਾ ਕਿ ਜੇਕਰ ਸੁਨੀਲ ਜਾਖੜ ਅਤੇ ਭਾਜਪਾ ਆਗੂ ਪੰਜਾਬ ਪ੍ਰਤੀ ਇੰਨੇ ਫਿਕਰਮੰਦ ਹਨ ਤਾਂ ਜਦੋਂ ਕੇਂਦਰ ਸਰਕਾਰ ਨੇ ਪੰਜਾਬ ਦੇ ਐਨ.ਐਚ.ਐਮ ਫੰਡ, ਪੇਂਡੂ ਵਿਕਾਸ ਫੰਡ ਅਤੇ ਐਮਰਜੈਂਸੀ ਫੰਡ ਰੋਕੇ ਤਾਂ ਉਹ ਚੁੱਪ ਕਿਉਂ ਰਹੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 9000 ਕਰੋੜ ਰੁਪਏ ਦੇ ਕੇਂਦਰੀ ਫੰਡ ਰੋਕ ਲਏ ਹਨ, ਪਰ ਪੰਜਾਬ ਭਾਜਪਾ ਦੇ ਆਗੂਆਂ ਨੇ ਇਸ ਵਿਰੁੱਧ ਕੁਝ ਨਹੀਂ ਕਿਹਾ। ਕੇਂਦਰ ਵਿੱਚ 9 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਪਰ ਅੱਜ ਤੱਕ ਕਿਸੇ ਵੀ ਭਾਜਪਾ ਆਗੂ ਨੇ ਮੋਦੀ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਿਉਂ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਕ ਵਾਰ ਵੀ ਕੇਂਦਰ ਸਰਕਾਰ ਦੇ ਸਾਹਮਣੇ ਪੰਜਾਬ ਲਈ ਆਵਾਜ਼ ਨਹੀਂ ਉਠਾਈ। ਸਿਆਸਤ ਵਿੱਚ ਬਣੇ ਰਹਿਣ ਲਈ ਇਹ ਲੋਕ ਮਗਰਮੱਛ ਦੇ ਹੰਝੂ ਵਹਾਉਂਦੇ ਰਹਿੰਦੇ ਹਨ।

ਗਰੇਵਾਲ ਨੇ ਕਿਹਾ ਕਿ ਜੇਕਰ ਸੁਨੀਲ ਜਾਖੜ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਦਾ ਬਕਾਇਆ ਪੈਸਾ ਤੁਰੰਤ ਜਾਰੀ ਕਰਨ ਅਤੇ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨ।

LEAVE A REPLY

Please enter your comment!
Please enter your name here