ਅੰਮ੍ਰਿਤਸਰ (ਰਾਜਨ ਜੈਨ) ਅੰਮ੍ਰਿਤਸਰ ਤੋਂ ਹੈਦਰਾਬਾਦ ਵਿਚਾਲੇ ਸ਼ੁੱਕਰਵਾਰ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸਫ਼ਰ ਦਾ ਸਮਾਂ ਕਾਫ਼ੀ ਘੱਟ ਹੋ ਜਾਵੇਗਾ। ਏਅਰ ਇੰਡੀਆ ਐਕਸਪ੍ਰੈੱਸ ਦੀ ਹੈਦਰਾਬਾਦ ਲਈ ਉਡਾਣ ਸ਼ੁਰੂ ਹੋਣ ਨਾਲ ਪੰਜਾਬ ਦੇ ਸ਼ਰਧਾਲੂ ਨਾਂਦੇੜ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦਾ ਸੁਪਨਾ ਪੂਰਾ ਹੋਵੇਗਾ। ਹੈਦਰਾਬਾਦ ਤੋਂ ਨਾਂਦੇੜ ਸਾਹਿਬ ਦਾ ਸਫ਼ਰ 280 ਕਿਲੋਮੀਟਰ ਰਹਿ ਜਾਂਦਾ ਹੈ ਜਿਸ ਨੂੰ ਰੇਲ ਜਾਂ ਫਿਰ ਟੈਕਸੀ ਰਾਹੀਂ ਪੂਰਾ ਕੀਤਾ ਜਾ ਸਕਦਾ ਹੈ।
Home Uncategorized ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ-ਹੈਦਰਾਬਾਦ ਉਡਾਣ, ਸਫ਼ਰ ਦਾ ਸਮਾਂ ਹੋ ਜਾਵੇਗਾ ਕਾਫ਼ੀ...