Home crime 3 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਰਾਏਕੋਟ ਦੇ ਨੌਜਵਾਨ ਦਾ...

3 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਰਾਏਕੋਟ ਦੇ ਨੌਜਵਾਨ ਦਾ ਕਤਲ

59
0


ਰਾਏਕੋਟ, 17 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ )-ਜਗਰਾਓਂ ਦੇ ਨਜ਼ਦੀਕ ਲੁਧਿਆਣਾ ਜਿਲੇ ਦੇ ਰਾਏਕੋਟ ਸ਼ਹਿਰ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਜਗਰਾਜ ਸਿੰਘ ਉਰਫ ਰਾਜ ਰਾਏਕੋਟ ਦੇ ਪਿੰਡ ਨੱਥੋਵਾਲ ਦਾ ਰਹਿਣ ਵਾਲਾ ਸੀ ਅਤੇ ਸਿਰਫ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਸਟੱਡੀ ਵੀਜੇ ਤੇ ਗਿਆ ਸੀ, ਉਥੇ ਉਹ ਮਿਸੀ ਸਾਗਾ ਵਿਖੇ ਰਹਿ ਰਿਹਾ ਸੀ। ਉਸਨੂੰ ਉਸ ਸਮੇਂ ਗੋਲੀਆਂ ਮਾਰ ਦਿਤੀਆਂ ਜਦੋਂ ਉਹ ਕੰਮ ਤੋਂ ਘਰ ਪਰਤ ਰਿਹਾ ਸੀ। ਉਦੋਂ ਅਚਾਨਕ ਦੋ ਨਕਾਬਪੋਸ਼ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਜਦੋਂ ਜਗਰਾਜ ਸਿੰਘ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਨੌਜਵਾਨ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡੀਅਨ ਪੁਲਿਸ ਨੇ ਮ੍ਰਿਤਕ ਜਗਰਾਜ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਮੌਤ ਦੀ ਸੂਚਨਾ ਦਿੱਤੀ। ਜਗਰਾਜ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here