ਜਗਰਾਉਂ, 17 ਨਵੰਬਰ ( ਹਰਪ੍ਰੀਤ ਸਿੰਘ ਸੱਗੂ )-ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸ. ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਰਜਿ. ਵਲੋਂ ਸਰਪ੍ਰਸਤ ਜਸਵੰਤ ਸਿੰਘ ਸੱਗੂ , ਕੰਵਲਜੀਤ ਸਿੰਘ ਮੱਲ੍ਹਾ ਅਤੇ ਕਰਨ ਗਾਲਿਬ ਅਤੇ ਪ੍ਰਸ਼ੋਤਮ ਲਾਲ ਖਲੀਫਾ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ 19ਵਾਂ ਅੱਖਾਂ ਦਾ ਵਿਸ਼ਾਲ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖੈਰਾ , ਡਾ. ਜੈਪਾਲ ਚੋਪੜਾ ਅਤੇ ਸੁਰਜਨ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਵਾਂਗ ਸਵ. ਅਜੈਬ ਸਿੰਘ ਸੱਗੂ ਜੀ ਦੀ ਯਾਦ ਵਿਚ ਸੰਸਥਾ ਵਲੋਂ ਲਗਾਇਆ ਜਾਣ ਵਾਲਾ ਫ੍ਰੀ ਆਈ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਸਮਾਜਸੇਵੀ ਬਾਬਾ ਮੋਹਣ ਸਿੰਘ ਸੱਗੂ ਅਤੇ ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰਸੱਟ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ। ਜਿਸ ਵਿਚ ਸ਼ੰਕਰਾ ਆਈ ਹਸਪਤਾਲ ਦੇ ਡਾਕਟਰਾਂ ਦੀ ਟੀਮ ਮਰੀਜਾਂ ਦਾ ਚੈਕਅਪ ਅਤੇ ਅਪ੍ਰੇਸ਼ਨ ਕਰੇਗੀ। ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਜੋ ਮਰੀਜ ਆਪ੍ਰੇਸ਼ਨ ਵਾਲੇ ਸਾਹਮਣੇ ਆਉਣਗੇ ਉਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਹਸਪਤਾਲ ਵਿਖੇ ਕੀਤੇ ਜਾਣਗੇ। ੳਹ ਮਰੀਜ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ।