Home crime ਬਦਮਾਸ਼ਾਂ ਨੇ ਕੱਪੜਾ ਕਾਰੋਬਾਰੀ ਨੂੰ ਅਗਵਾ ਕਰ ਕੇ ਮੰਗੀ ਫਿਰੌਤੀ ; ਗੋਲੀ...

ਬਦਮਾਸ਼ਾਂ ਨੇ ਕੱਪੜਾ ਕਾਰੋਬਾਰੀ ਨੂੰ ਅਗਵਾ ਕਰ ਕੇ ਮੰਗੀ ਫਿਰੌਤੀ ; ਗੋਲੀ ਮਾਰ ਕੇ ਸੜਕ ’ਤੇ ਸੁੱਟਿਆ

59
0


ਲੁਧਿਆਣਾ,18 ਨਵੰਬਰ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਲੁਧਿਆਣਾ ‘ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਨੇੜਿਉਂ ਬਦਮਾਸ਼ਾਂ ਨੇ ਅਗਵਾ ਕਰ ਲਿਆ।ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਸੜਕ ਦੇ ਵਿਚਕਾਰ ਸੁੱਟ ਦਿਤਾ, ਇਸ ਦੌਰਾਨ ਵਪਾਰੀ ਨੂੰ ਗੋਲੀ ਵੀ ਲੱਗੀ ਹੈ।ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਾਰੋਬਾਰੀ ਸੰਭਵ ਜੈਨ ਦੀ ਫੈਕਟਰੀ ਨੂਰਵਾਲਾ ਰੋਡ ’ਤੇ ਹੈ। ਉਹ ਆਪਣੀ ਕਾਰ ਵਿਚ ਫੈਕਟਰੀ ਤੋਂ ਘਰ ਜਾ ਰਿਹਾ ਸੀ ਕਿ ਇਕ ਸਕੂਟਰ ਸਵਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿਤੀ।ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ। ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤਕ ਸ਼ਹਿਰ ਵਿਚ ਘੁੰਮਾਇਆ।ਉਸ ਦੇ ਪਰਿਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਬੁਲਾਉਂਦੇ ਰਹੇ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿਤਾ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here