ਜਗਰਾਉ, 23 ਨਵੰਬਰ (ਭਗਵਾਨ ਭੰਗੂ, ਜਗਰੂਪ ਸੋਹੀ)-ਆਪਣੀ ਵੱਖਰੀ ਕੰਮ ਕਰਨ ਦੀ ਕਾਰਜ ਸ਼ੈਲੀ ,ਲੋਕ ਸੇਵਾ ਕੰਮਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਕਾਰਨ ਲੋਕਾਂ ਵਿੱਚ ਹਰਮਨ ਪਿਆਰੇ ਅਫ਼ਸਰ ਵਜੋਂ ਵਿਚਰਨ ਵਾਲੇ ਇੰਸਪੈਕਟਰ ਕਿੱਕਰ ਸਿੰਘ ਨੇ ਅੱਜ ਸੀਆਈਏ ਸਟਾਫ਼ ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਮੁੱਖ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਤੈਨਾਤ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿੱਕਰ ਸਿੰਘ ਨੇ ਕਿਹਾ ਕਿ ਸੀਆਈਏ ਸਟਾਫ਼ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਸਮੇਤ ਆਮ ਲੋਕਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਸਮਾਜ ਵਿਚ ਗਲਤ ਗਤੀਵਿਧੀਆਂ ਕਰਨ ਵਾਲੇ ਲੋਕਾਂ ਸੰਬੰਧੀ ਉਹ ਪੁਲੀਸ ਨੂੰ ਦੱਸ ਸਕਦੇ ਹਨ ।ਉਨ੍ਹਾਂ ਕਿਹਾ ਕਿ ਪੁਲਸ ਅਤੇ ਲੋਕਾਂ ਦਾ ਆਪਸ ਵਿੱਚ ਰਿਸ਼ਤਾ ਵਧੀਆ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ।ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਗ਼ਲਤ ਕੰਮ ਕਰਨ ਲਈ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ।