ਜਗਰਾਉਂ, 27 ਨਵੰਬਰ ( ਬੌਬੀ ਸਹਿਜਲ, ਧਰਮਿੰਦਰ )- ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਬੱਸ ਸਟੈਂਡ ਪਿੰਡ ਖੁਦਾਈ ਚੱਕ ਵਿਖੇ ਚੈਕਿੰਗ ਲਈ ਮੌਜੂਦ ਸਨ। ਉਥੇ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ ਦੋਦੀ ਵਾਸੀ ਪਿੰਡ ਖੁਰਸ਼ੈਦਪੁਰਾ ਅਤੇ ਬੂਟਾ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਪਿਛਲੇ ਕਾਫੀ ਸਮੇਂ ਤੋਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਧੰਦਾ ਕਰਦੇ ਹਨ। ਇਸ ਸਮੇਂ ਦੋਵੇਂ ਨਸ਼ੇ ਦੀਆਂ ਗੋਲੀਆਂ ਵੇਚਣ ਲਈ ਪੁਲ, ਨਹਿਰ, ਬਾ-ਹੱਦ ਪਿੰਡ ਗੋਰਸੀਆਂ ਮੱਖਣ ਨੇੜੇ ਬੱਸ ਸਟੈਂਡ ਦੇ ਅੰਦਰ ਬੈਠੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਜਸਵਿੰਦਰ ਸਿੰਘ ਉਰਫ ਦੋਦੀ ਅਤੇ ਬੂਟਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਖ਼ਿਲਾਫ਼ ਥਾਣਾ ਸ਼ਾਹਕੋਟ ਅਤੇ ਲੋਹੀਆਂ ਥਾਣੇ ਵਿੱਚ ਐਨਡੀਪੀਐਸ ਐਕਟ ਅਤੇ ਲੁੱਟ-ਖੋਹ ਦੇ ਚਾਰ ਕੇਸ ਦਰਜ ਹਨ। ਇਸੇ ਤਰ੍ਹਾਂ ਬੂਟਾ ਸਿੰਘ ਖ਼ਿਲਾਫ਼ ਥਾਣਾ ਸਿਟੀ, ਥਾਣਾ ਸਦਰ ਜਗਰਾਉਂ ਅਤੇ ਥਾਣਾ ਕੁਲਗੜ੍ਹੀ ਵਿੱਚ ਐਨਡੀਪੀਐਸ ਐਕਟ ਦੇ ਚਾਰ ਕੇਸ ਦਰਜ ਹਨ। ਦੋਵਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।