ਜਗਰਾਉਂ, 28 ਨਵੰਬਰ ( ਧਰਮਿੰਦਰ )-ਇੱਥੋਂ ਨੇੜਲੇ ਪਿੰਡ ਢੋਲਣ ਦਾ ਇੱਕ 26 ਸਾਲਾ ਨੌਜਵਾਨ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਜੋ ਘਰੋਂ ਦੁੱਧ ਲੈਣ ਗਿਆ ਸੀ ਪਰ ਵਾਪਸ ਨਹੀਂ ਆਇਆ। ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਲਾਪਤਾ ਨੌਜਵਾਨ ਦੀ ਮਾਤਾ ਗਿਆਨ ਦੀ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਢੋਲਣ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਜਗਜੀਵਨ ਸਿੰਘ ਜਿਸ ਦੀ ਉਮਰ ਕਰੀਬ 26 ਸਾਲ ਹੈ, 10 ਨਵੰਬਰ ਸ਼ਾਮ ਨੂੰ ਘਰੋਂ ਦੁੱਧ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ। ਗਿਆਨ ਕੌਰ ਦੀ ਸ਼ਿਕਾਇਤ ’ਤੇ ਉਸ ਦੇ ਲੜਕੇ ਜਗਜੀਵਨ ਸਿੰਘ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰ ਲਈ ਗਈ ਹੈ। ਉਸ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।