Home crime ਨਜਾਇਜ਼ ਹਥਿਆਰਾਂ ਸਮੇਤ ਤਿੰਨ ਕਾਬੂ

ਨਜਾਇਜ਼ ਹਥਿਆਰਾਂ ਸਮੇਤ ਤਿੰਨ ਕਾਬੂ

58
0


ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਕਰਦੇ ਸਨ ਅਸਲਾ ਸਪਲਾਈ-ਐਸਪੀ
ਜਗਰਾਓਂ, 28 ਨਵੰਬਰ ( ਰਾਜੇਸ਼ ਜੈਨ, ਜਗਰੂਪ ਸੋਹੀ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਨਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪ੍ਰੈਸ ਕਾਨਫਰੰਸ ਦੌਰਾਨ ਐਸ.ਪੀ.ਐਚ ਮਨਵਿੰਦਰਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਚਕਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ਼ ਕਾਲੀ ਵਾਸੀ ਪਿੰਡ ਚਕਰ , ਧਰਮਪ੍ਰੀਤ ਸਿੰਘ ਉਰਫ ਗੱਗੀ ਵਾਸੀ ਪਿੰਡ ਮੱਲਾ ਅਤੇ ਮਨਜੋਤ ਸਿੰਘ ਉਰਫ ਜੋਤ ਵਾਸੀ ਪਿੰਡ ਚਕਰ ਨੂੰ ਦੋ ਨਜਾਇਜ਼ ਪਿਸਤੌਲਾਂ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਸੀ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਕੋਲ ਨਾਜਾਇਜ਼ ਹਥਿਆਰ ਹਨ, ਜਿਨ੍ਹਾਂ ਨੂੰ ਵਿਦੇਸ਼ਾਂ ਤੋਂ ਗੈਂਗਸਟਰਾਂ ਵੱਲੋਂ ਸਪਲਾਈ ਕੀਤਾ ਜਾਂਦਾ ਹੈ। ਉਹ ਕਿਸੇ ਵੀ ਸਮੇਂ ਕੋਈ ਵੱਡੀ ਵਾਰਜਾਤ ਨੂੰ ਅੰਜਾਮ ਦੇ ਸਕਦੇ ਹਨ। ਇਹ ਲੋਕ ਨਜਾਇਜ਼ ਹਥਿਆਰਾਂ ਸਮੇਤ ਕੋਈ ਵਾਰਦਾਤ ਕਰਨ ਲਈ ਮੋਟਰਸਾਈਕਲ ’ਤੇ ਜਗਰਾਉਂ ਤੋਂ ਚਕਰ ਵੱਲ ਆ ਰਹੇ ਹਨ। ਇਸ ਸੂਚਨਾ ’ਤੇ ਇਨ੍ਹਾਂ ਤਿੰਨਾਂ ਖ਼ਿਲਾਫ਼ ਥਾਣਾ ਹਠੂਰ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਇਨ੍ਹਾਂ ਨੂੰ ਪਿੰਡ ਡੱਲਾ ਵਿਖੇ ਨਹਿਰ ਦੇ ਪੁਲ ’ਤੇ ਨਾਕਾਬੰਦੀ ਕਰਕੇ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਨ੍ਹਾਂ ਕੋਲੋਂ 12 ਬੋਰ ਦਾ ਇੱਕ ਦੇਸੀ ਕੱਟਾ, 30 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਗੁਰਵਿੰਦਰ ਸਿੰਘ ਉਰਫ਼ ਕਾਲੀ ਵਾਸੀ ਪਿੰਡ ਚਕਰ ਅਤੇ ਧਰਮਪ੍ਰੀਤ ਸਿੰਘ ਉਰਫ਼ ਗੱਗੀ ਵਾਸੀ ਪਿੰਡ ਮੱਲਾ ਅਤੇ ਮਨਜੋਤ ਸਿੰਘ ਵਾਸੀ ਪਿੰਡ ਚਕਰ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਜਿਸ ਵਿੱਚ ਗੁਰਵਿੰਦਰ ਸਿੰਘ ਦੇ ਖਿਲਾਫ ਥਾਣਾ ਹਠੂਰ, ਥਾਣਾ ਸਿਟੀ ਜਗਰਾਉਂ, ਥਾਣਾ ਅਜੀਤਵਾਲ ਵਿੱਚ ਇਰਾਦਾ ਕਤਲ, ਡਕੈਤੀ, ਹਮਲਾ ਅਤੇ ਅਸਲਾ ਐਕਟ ਤਹਿਤ ਵੱਖ-ਵੱਖ ਪੰਜ ਮੁਕੱਦਮੇ ਦਰਜ ਹਨ। ਮਨਜੋਤ ਸਿੰਘ ਖ਼ਿਲਾਫ਼ ਥਾਣਾ ਹਠੂਰ ਵਿੱਚ ਐਨਡੀਪੀਐਸ ਅਤੇ ਆਬਕਾਰੀ ਐਕਟ ਤਹਿਤ ਦੋ ਅਤੇ ਧਰਮਪ੍ਰੀਤ ਸਿੰਘ ਖ਼ਿਲਾਫ਼ ਇੱਕ ਕੇਸ ਦਰਜ ਹੈ।

LEAVE A REPLY

Please enter your comment!
Please enter your name here