Home ਖੇਤੀਬਾੜੀ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹੇ ‘ਚ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ...

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹੇ ‘ਚ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

46
0


ਲੁਧਿਆਣਾ, 2 ਦਸੰਬਰ ( ਅਨਿਲ ਕੁਮਾਰ, ਸੰਜੀਵ ਗੋਇਲ ) – ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਇਨਪੁਟਸ ਮੁਹੱਈਆ ਕਰਵਾਉਣ ਦੇ ਸਬੰਧ ਵਿੱਚ ਜਿਲ੍ਹੇ ਵਿਚਲੀਆਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਡਾ. ਬੈਨੀਪਾਲ ਵੱਲੋਂ ਜਿਲੇ ਦੇ ਸਮੂਹ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਗਿਆ ਕਿ ਖਾਦਾਂ ਜਾਂ ਹੋਰ ਕਿਸੇ ਵੀ ਖੇਤੀਬਾੜੀ ਇਨਪੁੱਟ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟੈਗਿੰਗ ਕਰਨ ਵਾਲੀਆਂ ਫਰਮਾਂ ਅਤੇ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਖਾਦ (ਕੰਟਰੋਲ) ਆਰਡਰ 1985, ਇਨਸੈਕਟੀਸਾਈਡ ਐਕਟ 1968, ਸੀਡ ਐਕਟ 1966 ਅਤੇ ਜਰੂਰੀ ਵਸਤਾਂ ਐਕਟ 1955 ਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਜੇਕਰ ਕੋਈ ਡੀਲਰ ਫਰਮ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਦੀ ਹੈ ਤਾਂ ਤੁਰੰਤ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਜਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨੂੰ ਰੋਕਿਆ ਜਾ ਸਕੇ।
ਇਸ ਮੌਕੇੇ ਉਨ੍ਹਾਂ ਕਿਸਾਨਾਂ ਨੂੰ ਵੀ ਯੂਰੀਆ ਖਾਦ ਦੀ ਲੋੜ ਅਨੁਸਾਰ ਹੀ ਵਰਤੋਂ ਬਾਰੇ ਰਾਏ ਦਿੰਦੇ ਹੋਏ ਕਿਹਾ ਕਿ ਖੇਤੀਬਾੜੀ ਇਨਪੁਟਸ ਦੀ ਸੁਚੱਜੀ ਵਰਤੋਂ ਸਬੰਧੀ ਦਫਤਰ ਮੁੱਖ ਖੇਤੀਬਾੜੀ ਦਫਤਰ ਲੁਧਿਆਣਾ ਅਤੇ ਦਫਤਰ ਬਲਾਕ ਖੇਤੀਬਾੜੀ ਅਫਸਰ ਵਿਖੇ ਕਿਸੇ ਸਮੇਂ ਵੀ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਹਨਾਂ ਨਾਲ ਡਾ. ਗੌਰਵ ਧੀਰ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਲੁਧਿਆਣਾ, ਡਾ. ਪਰਦੀਪ ਸਿੰਘ ਟਿਵਾਣਾ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.) ਲੁਧਿਆਣਾ ਅਤੇ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਜਮਾਲਪੁਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here