Home Political ਸਰਕਾਰ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਲਈ ਵਚਨਬੱਧ...

ਸਰਕਾਰ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਲਈ ਵਚਨਬੱਧ ਹੈ -ਵਿਧਾਇਕ ਬੱਗਾ

32
0

ਲੁਧਿਆਣਾ, 2 ਦਸੰਬਰ ( ਸੰਜੀਵ ਗੋਇਲ, ਅਨਿਲ ਕੁਮਾਰ ) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਨਿਊ ਰਘੁਬੀਰ ਪਾਰਕ ਵਿਖੇ ਪਾਣੀ ਦੀਆਂ ਪਾਈਪਾਂ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 29 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਬੱਗਾ ਵਲੋਂ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਉੱਤਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਪਾਣੀ ਦੀਆਂ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here