ਫ਼ਤਹਿਗੜ੍ਹ ਸਾਹਿਬ, 04 ਦਸੰਬਰ (ਰਾਜੇਸ਼ ਜੈਨ – ਮੁਕੇਸ਼) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬੀ.ਡੀ.ਪੀ.ਓ. ਦਫ਼ਤਰ ਖੇੜਾ ਵਿਖੇ 06 ਦਸੰਬਰ ਨੂੰ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਨਿਯੋਜਕਾਂ ਵੱਲੋਂ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਨੌਜਵਾਨਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਉਮਰ 16 ਸਾਲ ਤੋਂ 40 ਸਾਲ ਦਰਮਿਆਨ ਹੈ ਅਤੇ ਉਸ ਦਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ ਨਹੀਂ ਹੈ, ਉਹ ਨੌਜਵਾਨ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਇੱਕ-ਇੱਕ ਫੋਟੋ ਕਾਪੀਆਂ ਲੈ ਕੇ 4 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਖਮਾਣੋਂ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ ਆਪਣੇ ਅਸਲ ਸਰਟੀਫਿਕੇਟ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਖਮਾਣੋਂ ਵਿਖੇ ਪਹੁੰਚਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਇਨ ਨੰ: 62801-93527 ਤੇ ਸੰਪਰਕ ਕੀਤਾ ਜਾ ਸਕਦਾ ਹੈ।