ਜਗਰਾਓ, 5 ਦਸੰਬਰ ( ਜਗਰੂਪ ਸੋਹੀ) – ਪੰਜਾਬ ਦੀ ਰਾਜਨੀਤੀ ਦੇ ਥੰਮ ਅਤੇ ਲੋਹ ਪੁਰਸ਼ ਦੇ ਨਾਮ ਨਾਲ ਜਾਣੇ ਜਾਂਦੇ ਸਵ. ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਸਪੁੱਤਰ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਅੱਜ ਪੀਜੀਆਈ ਵਿਖੇ ਇਲਾਜ ਅਧੀਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਤਲਵੰਡੀ ਵਿਖੇ 6 ਦਸੰਬਰ ਨੂੰ ਕੀਤਾ ਜਾਵੇਗਾ।