ਕੁੱਟਮਾਰ ਕਰਕੇ ਕੀਤਾ ਪੁਲਿਸ ਹਵਾਲੇ
ਜਗਰਾਉਂ, 8 ਦਸੰਬਰ ( ਲਿਕੇਸ਼ ਸ਼ਰਮਾਂ )-ਸਥਾਨਕ ਲਾਜਪਤ ਰਾਏ ਰੋਡ ’ਤੇ ਆਰ.ਕੇ.ਸਕੂਲ ਦੀ ਗਲੀ ਦੇ ਸਾਹਮਣੇ ਪੈਦਲ ਜਾ ਰਹੀ ਔਰਤ ਦਾ ਪਰਸ ਖੋਹ ਕੇ ਭੱਜ ਰਹੇ ਦੋ ਲੜਕਿਆਂ ਨੂੰ ਔਰਤ ਵੱਲੋਂ ਰੌਲਾ ਪਾਉਣ ’ਤੇ ਲੋਕਾਂ ਨੇ ਘੇਰ ਲਿਆ। ਇਨ੍ਹਾਂ ਵਿੱਚੋਂ ਇੱਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਦੂਜੇ ਨੂੰ ਫੜ ਕੇ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਪੁਲੀਸ ਬੁਲਾ ਕੇ ਉਸ ਨੂੰ ਹਵਾਲੇ ਕਰ ਦਿੱਤਾ ਗਿਆ। ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕਰਤੇ ਉਸਦੇ ਭੱਜਣ ਵਾਲੇ ਸਾਥੀ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।