ਜਗਰਾਓ, 11 ਦਸੰਬਰ ( ਵਿਕਾਸ ਮਠਾੜੂ)-ਜੀ.ਐੱਚ.ਜੀ ਅਕੈਡਮੀ ਜਗਰਾਉਂ ਵੱਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ 8,9 ਅਤੇ 10 ਦਸੰਬਰ ਦੀ ਸ਼ਾਮ ਨੂੰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ । ਜਿਸ ਵਿੱਚ ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰੂ ਮਹਾਰਾਜ ਦੀਆਂ ਬਖਸ਼ਿਆਂ ਪ੍ਰਾਪਤ ਕੀਤੀਆਂ । 8 ਦਸੰਬਰ ਨੂੰ ਭਾਈ ਅਮਰਜੀਤ ਸਿੰਘ, ਗਾਲਬ ਵਾਲੀ ਬੀਬੀ ਦਲੇਰ ਕੌਰ ਦਾ ਢਾਡੀ ਜੱਥਾ ਅਤੇ ਭਾਈ ਸਰਬਜੀਤ ਸਿੰਘ ਪਟਨਾ ਵਾਲੇ ਜਥੇ ਅਤੇ ਭਾਈ ਰਵਿੰਦਰ ਸਿੰਘ ਜੋਨੀ ਨੇ ਸੰਗਤਾਂ ਨੂੰ ਨਿਹਾਲ ਕੀਤਾ 9 ਦਸੰਬਰ ਨੂੰ ਭਾਈ ਜਗਜੀਤ ਸਿੰਘ ਲੋਪੋ ,ਭਾਈ ਸਰਬਜੀਤ ਸਿੰਘ ਨੂਰਪੁਰੀ ਅਤੇ ਭਾਈ ਕਾਰਜ ਸਿੰਘ ਮਹਿਤਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਕੇਵਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਕਵੀਸ਼ਰੀਆਂ ਅਤੇ ਕੀਰਤਨ ਸੁਣਾ ਕੇ ਹਾਜ਼ਰੀਆਂ ਭਰੀਆਂ 10 ਦਸੰਬਰ ਨੂੰ ਮੀਰੀ ਪੀਰੀ ਜੱਥਾ ਜਗਾਧਰੀ ਵਾਲਿਆਂ ਨੇ ਰਸ ਭਿੰਨਾ ਕੀਰਤਨ ਕੀਰਤਨ ਭਾਈ ਹਰਦੀਪ ਸਿੰਘ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਸ੍ਰੀ ਫਤਿਹਗੜ੍ਹ ਸਾਹਿਬ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਦਮਦਮਾ ਮੇਰੀ ਸਿੱਖੀ ਮੇਰੀ ਪਹਿਚਾਣ ਤਹਿਤ ਗੁਰਮਤਿ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਵਾਲੇ ਰਾਜਵੀਰ ਸਿੰਘ ਦੌਧਰ ਨੂੰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ। ਦੂਜਾ ਤੀਜਾ ਚੌਥਾ ਅਤੇ ਪੰਜਵਾਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਏਸੀ ਫ੍ਰਿਜ ਸਮਾਰਟਫੋਨ ਅਤੇ ਸਾਈਕਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਐਸ.ਜੀ.ਪੀ.ਸੀ. ਦੇ ਸਾਬਕਾ ਜਨਰਲ ਸੈਕਟਰੀ ਗੁਰਚਰਨ ਸਿੰਘ ਗਰੇਵਾਲ ਨੇ ਵੀ ਸ਼ਿਰਕਤ ਕੀਤੀ ਅਤੇ ਉਹਨਾਂ ਨੇ ਇਸ ਗੁਰਮਤਿ ਸਮਾਗਮ ਦੀ ਸ਼ਲਾਗਾ ਕੀਤੀ। ਇਸ ਤਿੰਨ ਰੋਜ਼ਾ ਸਮਾਗਮ ਦੌਰਾਨ ਸਾਰਾ ਪ੍ਰਸਾਰਨ ਸਿੰਘ ਪ੍ਰੋਡਕਸ਼ਨ ਚੈਨਲ ਤੇ ਸੰਸਾਰ ਭਰ ਵਿੱਚ ਲਾਈਵ ਦਿਖਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਜੁੜ ਕੇ ਗੁਰਬਾਣੀ ਵਿਚਾਰ ਸੁਣੇ। ਇਹ ਤਿੰਨ ਰੋਜ਼ਾ ਗੁਰਮਤੀ ਸਮਾਗਮ 12 ਦਸੰਬਰ ਨੂੰ ਫਾਸਟਵੇ ਤੇ ਚੈਨਲ ਨੰਬਰ 202 ਅਤੇ ਪੰਜਾਬੀ ਪਲੱਸ ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ। ਆਖਿਰ ਵਿੱਚ ਚੇਅਰਮੈਨ ਗੁਰਮੇਲ ਸਿੰਘ ਮੱਲੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲੀ ਨੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ।