ਜਗਰਾਉਂ, 13 ਦਸੰਬਰ ( ਵਿਕਾਸ ਮਠਾੜੂ )-ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਨੈਸ਼ਨਲ ਐਵਾਰਡ 2023 ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਮੈਗਾ ਐਵਾਰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਮਿਹਨਤੀ, ਇਮਾਨਦਾਰ ਵਿਦਿਅਕ ਖੇਤਰ ਵਿੱਚ ਮਾਹਰ ,ਸਕੂਲ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਵਾਲਿਆਂ ਨੂੰ ਇੱਕ ਖਾਸ ਐਵਾਰਡ (ਫੈਪ ਨੈਸ਼ਨਲ ਐਵਾਰਡ) 2023 ਨਾਲ ਸਨਮਾਨਿਤ ਕੀਤਾ ਗਿਆ। ਐਮ ਐਸ ਸੀ ਬੀ ਐਡ ਅਧਿਆਪਕਾ ਜੋ ਕਿ ਪਿਛਲੇ 9 ਸਾਲਾਂ ਤੋਂ ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ(ਜੋ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਾਂ ਚਲ ਰਿਹਾ ਹੈ) ਵਿਖੇ ਪੜਾ ਰਹੀ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਡਿੰਪਲ ਕੌਰ ਢਿੱਲੋ ਨੇ ਉਸ ਦੀ ਵਧੀਆ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ ਉਸ ਦੇ ਨਾਂ ਦੀ ਸਿਫਾਰਸ਼ ਕੀਤੀ ਸੀ। ਇਸ ਮੌਕੇ ਗੁਰਪ੍ਰੀਤ ਕੌਰ ਨੇ ਖੁਸ਼ੀ ਜਾਹਰ ਕਰਦਿਆਂ ਆਖਿਆ ਕਿ ਇਹ ਸਨਮਾਨ ਮੈਡਮ ਪ੍ਰਿੰਸੀਪਲ ਡਿੰਪਲ ਕੌਰ ਢਿੱਲੋ ,ਸਕੂਲ ਪ੍ਰਬੰਧਕ ਅਤੇ ਸਮੂਹ ਸਟਾਫ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਤੇ ਮਾਣ ਕਰਦਿਆਂ ਉਸ ਦੀ ਪ੍ਰਤਿਬਾਸ਼ਾਲੀ ਕਾਮਯਾਬੀ ਲਈ ਵਧਾਈ ਦਿੱਤੀ ਹੈ।