ਜਗਰਾਉਂ, 19 ਦਸੰਬਰ ( ਬੌਬੀ ਸਹਿਜਲ, ਧਰਮਿੰਦਰ )-ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਚੈਕਿੰਗ ਲਈ ਦਾਣਾ ਮੰਡੀ ਜਗਰਾਉਂ ਵਿਖੇ ਮੌਜੂਦ ਸਨ। ਉਥੇ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ ਕਾਕਾ ਵਾਸੀ ਪਿੰਡ ਲੰਜਾ, ਥਾਣਾ ਘਨੌਰ, ਜ਼ਿਲਾ ਪਟਿਆਲਾ ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ’ਤੇ ਅਫੀਮ ਲਿਆ ਕੇ ਜਗਰਾਓਂ ਇਲਾਕੇ ’ਚ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਉਹ ਅਫੀਮ ਦੀ ਸਪਲਾਈ ਕਰਨ ਲਈ ਆਪਣੇ ਮੋਟਰਸਾਈਕਲ ’ਤੇ ਅਖਾੜਾ ਨਹਿਰ ਦੇ ਰਸਤੇ ਤੋਂ ਕੋਠੇ ਰਾਹਲਾਂ ਵੱਲ ਜਾ ਰਿਹਾ ਹੈ। ਇਸ ਸਬੰਧੀ ਸੂਚਨਾ ਮਿਲਣ ’ਤੇ ਮੋਟਰਸਾਈਕਲ ’ਤੇ ਅਫੀਮ ਲੈ ਕੇ ਆ ਰਹੇ ਜਸਵਿੰਦਰ ਸਿੰਘ ਉਰਫ ਕਾਕਾ ਨੂੰ ਪੀਰ ਜਾਹਰ ਬਲੀ ਦੇ ਸਥਾਨ ਨੇੜੇ ਟੀ ਪੁਆਇੰਟ ਵਿਖੇ ਨਾਕਾਬੰਦੀ ਕਰਕੇ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿੱਲੋ 500 ਗ੍ਰਾਮ ਅਫੀਮ ਬਰਾਮਦ ਹੋਈ।