Home ਨੌਕਰੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਲਈ...

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਲਈ ਇੰਟਰਵਿਊ

25
0


ਬਰਨਾਲਾ, 19 ਦਸੰਬਰ (ਅਸ਼ਵਨੀ ਕੁਮਾਰ) : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 21 ਦਸੰਬਰ, 2023 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਐਪਰੈਂਟਾਈਸ(ਫੀਲਡ), ਈ.ਡੀ.ਓ.(ਫੀਲਡ), ਈ.ਡੀ.ਓ. ਐਲ(ਫੀਲਡ)ਦੀਆਂ ਅਸਾਮੀਆਂ (ਸਿਰਫ ਲੜਕੇ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਉਪਰੋਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ 12ਵੀਂ ਪਾਸ ਹੈ, ਉਮਰ 19 ਤੋ 30 ਸਾਲ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜਿਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here