ਬਰਨਾਲਾ (ਰਾਜਨ ਜੈਨ-ਰੋਹਿਤ ਗੋਇਲ) ਪੰਜਾਬ ਸਰਕਾਰ ਦੀ ਡੰਗ ਟਪਾਓ ਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਤੇ ਅੱਕੇ ਕੰਪਿਊਟਰ ਅਧਿਆਪਕ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੂਬਾ ਕਮੇਟੀ ਦੇ ਫੇਸਲੇ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਕੁੰਭਕਰਨੀ ਨੀਂਦ ਸੁੱਤੀ ਹੋਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਨਾ ਹੱਲ ਕੀਤੇ ਤਾਂ ਆਉਣ ਦਿਨਾਂ ‘ਚ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਿਘਰਾਓ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਪੰਜਾਬ ਜਿੱਥੇ ਵੀ ਆਪਣੇ ਫੰਕਸ਼ਨਾਂ ‘ਤੇ ਜਾਵੇਗਾ, ਉੱਥੇ ਹੀ ਕਾਲੀਆ ਝੰਡੀਆਂ ਨਾਲ ਨਾਅਰੇਬਾਜੀ ਕਰਦੇ ਹੋਏ ਆਪਣਾ ਵਿਰੋਧ ਦਰਜ ਕਰਾਂਗੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਅਖਬਾਰਾਂ, ਸੋਸ਼ਲ ਮੀਡੀਆ ਤੇ ਆਪਣੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਚਾਂ ਕੀਤੇ ਐਲਾਨ “6ਵਾਂ ਪੇਅ ਕਮਿਸ਼ਨ ਲਾਗੂ ਕਰਨਾ ਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ‘ਚ ਕੰਪਿਊਟਰ ‘ਤੇ ਲਾਗੂ ਕਰਨ” ਅੱਜ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ‘ਚ ਸਰਕਾਰ ਪ੍ਰਤੀ ਰੋਹ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਵਿਭਾਗੀ ਮਸਲਿਆ ਦੇ ਹੱਲ ਲਈ 29 ਦਸੰਬਰ ਨੂੰ ਮੋਹਾਲੀ ਵਿਖੇ ਮੁੱਖ ਸਿੱਖਿਆ ਦਫਤਰ ਦਾ ਿਘਰਾਓ ਤੇ ਗੇਟ ਬੰਦ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜੱਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਦਮਨ ਦੀ ਜਾਣਕਾਰੀ ਸਾਝੀ ਕਰਦੇ ਹੋਏ ਦੱਸਿਆ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਨੋਕਰੀ ਦੌਰਾਨ ਮੌਤ ਹੋ ਚੁੱਕੀ ਹੈ, ਜਿਨਾਂ ਦੇ ਬਾਲ-ਬੱਚੇ ਤੇ ਬੁੱਢੇ ਮਾਂ-ਬਾਪ ਸੜਕਾਂ ‘ਤੇ ਰੁਲਣ ਲਈ ਮਜਬੂਰ ਹੋ ਰਹੇ ਹਨ, ਕਿਉਂਕਿ ਸਰਕਾਰ ਨੇ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਤਰਸ ਦੇ ਅਧਾਰ ‘ਤੇ ਨਾ ਨੌਕਰੀ ਨਾ ਹੀ ਇੱਕ ਨਿੱਕੇ ਪੈਸੇ ਦੀ ਵੀ ਆਰਥਿਕ ਮਦਦ ਨਹੀਂ ਕੀਤੀ ਹੈ। ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ, ਸਬ- ਕਮੇਟੀ ਤੇ ਸਿੱਖਿਆ ਤੇ ਵਿੱਤ ਵਿਭਾਗ ਦੇ ਆਲਾ ਅਫਸਰਾਂ ਸਣੇ ਬੇਸ਼ੱਕ 35 ਤੋਂ ਵੱਧ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨਾਂ੍ਹ ‘ਚ ਡੰਗ ਟਪਾਓ ਲਾਰਿਆਂ ਤੋਂ ਬਿਨਾ ਕੰਪਿਊਟਰ ਅਧਿਆਪਕਾਂ ਪੱਲੇ ਕੁਝ ਨਹੀਂ ਪਾਇਆ ਗਿਆ, ਜੇਕਰ ਸਰਕਾਰ ਦੀ ਇਹ ਲਾਰੇਬਾਜੀ ਨੀਤੀ ਰਹੀ ਤਾਂ ਮੁੱਖ ਮੰਤਰੀ ਪੰਜਾਬ ਦੇ ਫੰਕਸ਼ਨਾਂ ‘ਚ ਘੁਸਪੈਠ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਿਧਾਇਕਾਂ ਦੇ ਵਾਅਦੇ, ਗਰੰਟੀ ਪੱਤਰ ਤੇ ਨਿਯੁਕਤੀ ਪੱਤਰਾਂ ਨੂੰ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇਗਾ। ਜਿਸ ਦੀ ਪੂਰਨ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਅਰਥੀ ਫੂਕ ਮੁਜ਼ਾਹਰੇ ਸਮੇਂ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ, ਪਰਦੀਪ ਕੁਮਾਰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਜਤਿੰਦਰ ਕੁਮਾਰ ਜਨਰਲ ਸਕੱਤਰ, ਅਵਤਾਰ ਸਿੰਘ ਕੁਤਬਾ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਤਪਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਗੁਰਬਿੰਦਰ ਸਿੰਘ ਵਿੱਤ ਸਕੱਤਰ, ਕਿਰਨਦੀਪ ਸਿੰਘ ਸਟੇਜ ਸਕੱਤਰ, ਸੁਖਜੀਤ ਕੌਰ, ਜਸਪਾਲ ਕੌਰ, ਵਿਪੁਲ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ, ਧਰਮਪਾਲ, ਰਾਧੇ ਸ਼ਿਆਮ, ਸੁਮਨਦੀਪ ਕੌਰ ਤੇ ਹੋਰ ਕੰਪਿਊਟਰ ਅਧਿਆਪਕ ਹਾਜ਼ਰ ਹੋਏ।