ਪਟਿਆਲਾ (ਬਿਊਰੋ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਕਾਫੀ ਸਰਗਰਮ ਨਜ਼ਰ ਰਿਹਾ ਹੈ।ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕਬੱਡੀ ਖਿਡਾਰੀ ਧਰਮਿੰਦਰ ਭਿੰਦਾ ਕਤਲ ਕੇਸ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।ਪ੍ਰੈਸ ਕਾਨਫਰੰਸ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕੀਤੀ ਅਤੇ ਹਰਵੀਰ ਸਿੰਘ ਨਾਮਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਤੇ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਤੇ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।ਐਂਟੀ ਗੈਂਗਸਟਰ ਟਾਸਕ ਫੋਰਸ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖੇਗੀ।ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕਬੱਡੀ ਖਿਡਾਰੀ ਧਰਮਿੰਦਰ ਭਿੰਦਾ ਕਤਲ ਕੇਸ ‘ਚ ਹਰਿਆਣਾ ਤੇ ਉੱਤਰਾਖੰਡ ਦੇ 2 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ,STF ਦੇਹਰਾਦੂਨ ਨੇ ਆਪਣੇ ਮੁਖਬਰ ਸਿਸਟਮ ਨੂੰ ਸਰਗਰਮ ਕਰ ਦਿੱਤਾ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਦੀ ਤਲਾਸ਼ੀ ਲਈ ਸਾਰੇ ਹੋਟਲਾਂ ਤੇ ਹੋਸਟਲਾਂ ਦੀ ਚੈਕਿੰਗ ਕੀਤੀ ਗਈ ਤਾਂ ਸੂਚਨਾ ਮਿਲੀ ਕਿ ਦੋ ਦਿਨ ਪਹਿਲਾਂ ਇੱਕ ਲੜਕਾ ਬਾਹਰੋਂ ਆ ਕੇ ਮੰਡੂਵਾਲਾ, ਪ੍ਰੇਮ ਨਗਰ ਵਿਖੇ ਰੁਕਿਆ ਸੀ।ਇਹ ਦੋਵੇਂ ਧਰਮਿੰਦਰ ਭਿੰਦਾ ਕਤਲ ਕੇਸ ਵਿੱਚ ਲੋੜੀਂਦੇ ਸਨ।ਪਹਿਲਵਾਨ ਵਜੋਂ ਜਾਣੇ ਜਾਂਦੇ ਪਿੰਦਾ ਨੂੰ ਪਟਿਆਲਾ ‘ਚ ਕਤਲ ਕਰ ਦਿੱਤਾ ਗਿਆ ਸੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਤੇ ਉੱਤਰਾਖੰਡ ਵਿੱਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ ਜਿਸ ਦੌਰਾਨ ਇਨ੍ਹਾਂ ਦੀਆਂ ਗ੍ਰਿਫਤਾਰੀਆਂ ਹੋਈਆਂ ਸਨ। ਏਜੀਟੀਐਫ ਵੱਲੋਂ ਉੱਤਰਾਖੰਡ ਤੋਂ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਕਥਿਤ ਗੈਂਗਸਟਰ ਹਰਬੀਰ ਸਿੰਘ ਹੈ। ਹਰਿਆਣਾ ਦੀ ਪਟਿਆਲਾ ਪੁਲਿਸ ਟੀਮ ਵੱਲੋਂ ਫੜੇ ਗਏ ਦੂਜੇ ਵਿਅਕਤੀ ਦੀ ਪਛਾਣ ਫੌਜੀ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਹਰਬੀਰ ਕਥਿਤ ਤੌਰ ‘ਤੇ ਕਬੱਡੀ ਲੀਗਾਂ ਵਿੱਚ ਖਿਡਾਰੀਆਂ ਨੂੰ ਧਮਕਾਉਣ ਵਿਚ ਸ਼ਾਮਲ ਸੀ। ਮੁਲਜ਼ਮ ਹਰਵੀਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਮੈਂਬਰ ਹੈ ਜੋ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹਰਵੀਰ ਨੂੰ STF ਪੰਜਾਬ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਉੱਤਰਾਖੰਡ STF ਦੀ ਸਮੇਂ ਸਿਰ ਅਤੇ ਤੁਰੰਤ ਸਹਾਇਤਾ ਲਈ ਸ਼ਲਾਘਾ ਕਰਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਹਨ ਅਤੇ ਉਹਨਾਂ ਤੋਂ ਇਲਾਵਾ ਏਆਈਜੀ ਗੁਰਮੀਤ ਚੌਹਾਨ ਅਤੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਮੁੱਖ ਮੈਂਬਰ ਹਨ।