Home Health ਪੰਜਾਬ ‘ਚ ਕੋਰੋਨਾ ਦੀ ਐਂਟਰੀ, ਲੰਡਨ ਤੋਂ ਆਈ ਔਰਤ ਨਿਕਲੀ ਕੋਰੋਨਾ ਪਾਜ਼ੇਟਿਵ

ਪੰਜਾਬ ‘ਚ ਕੋਰੋਨਾ ਦੀ ਐਂਟਰੀ, ਲੰਡਨ ਤੋਂ ਆਈ ਔਰਤ ਨਿਕਲੀ ਕੋਰੋਨਾ ਪਾਜ਼ੇਟਿਵ

50
0


ਅੰਮ੍ਰਿਤਸਰ, 24 ਦਸੰਬਰ (ਅਨਿਲ – ਮੁਕੇਸ਼) : ਲੰਡਨ ਦੀ ਰਹਿਣ ਵਾਲੀ 60 ਸਾਲਾ ਔਰਤ ਸਾਹ ਦੀ ਸਮੱਸਿਆ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਤਾਂ ਜਾਂਚ ਦੌਰਾਨ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆ ਗਿਆ ਹੈ। ਇਹ ਔਰਤ ਇਕ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿਚ ਰੁਕੀ ਹੋਈ ਸੀ। ਇਸ ਔਰਤ ਦਾ ਪ੍ਰਾਈਵੇਟ ਲੈਬ ਤੋਂ ਆਰ ਟੀਪੀਸੀਆਰ ਦੇ ਸੈਂਪਲ ਲੈ ਕੇ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਔਰਤ ਦਾ ਸਰਕਾਰੀ ਤੌਰ ’ਤੇ ਟੈਸਟ ਨਹੀਂ ਹੋਇਆ ਹੈ ਅਤੇ ਸਿਹਤ ਵਿਭਾਗ ਵੀ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ।ਜਾਣਕਾਰੀ ਅਨੁਸਾਰ ਲੰਡਨ ਤੋਂ ਆਈ ਔਰਤ ਨੂੰ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ਼ ਹੋ ਰਹੀ ਸੀ ਅਤੇ ਉਸ ਨੂੰ ਬੁਖਾਰ ਵੀ ਸੀ। ਜਦੋਂ ਔਰਤ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੇ ਐਕਸਰੇ ਕਰਵਾਏ, ਜਿਸ ’ਚ ਨਿਮੋਨੀਆ ਅਤੇ ਹੋਰ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਇਸ ਤੋਂ ਬਾਅਦ ਇਕ ਪ੍ਰਾਈਵੇਟ ਲੈਬ ਤੋਂ ਔਰਤ ਦਾ ਆਰਟੀਪੀਸੀਆਰ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਦਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਹੀ ਪਹਿਲਾ ਕੇਸ ਪਾਜ਼ੇਟਿਵ ਆਇਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਸੀ ਕਿ ਉਸ ਕੇਸ ਨੂੰ ਪਾਜ਼ੇਟਿਵ ਐਲਾਨਿਆ ਜਾਵੇਗਾ, ਜਿਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਜਾਂ ਸਰਕਾਰੀ ਲੈਬਾਰਟਰੀ ’ਚ ਕੀਤਾ ਜਾਵੇਗਾ। ਪਰ ਵਿਦੇਸ਼ ਤੋਂ ਆਈ ਮਹਿਲਾ ਦਾ ਟੈਸਟ ਪ੍ਰਾਈਵੇਟ ਲੈਬਾਰਟਰੀ ਵਿੱਚ ਕੀਤਾ ਗਿਆ ਹੈ।

LEAVE A REPLY

Please enter your comment!
Please enter your name here