ਬਟਾਲਾ, 29 ਦਸੰਬਰ (ਰਾਜੇਸ਼ ਜੈਨ – ਰਾਜ਼ਨ ਜੈਨ) : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ,ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਬਾਦ ਖੇਡ ਟੂਰਨਾਮੈਂਟ ਵਿੱਚ ਬੈਡਮਿੰਟਨ, ਹਾਕੀ ਤੇ ਕਿ੍ਰਕੇਟ ਦੇ ਫਾਈਨਲ ਮੈਚ 30 ਦਸੰਬਰ ਤੋਂ ਬਦਲ ਕੇ 6 ਜਨਵਰੀ 2024 ਨੂੰ ਕਰਵਾਏ ਜਾਣਗੇ।ਉਨਾਂ ਨੇ ਅੱਗੇ ਦੱਸਿਆ ਕਿ 6 ਜਨਵਰੀ 2024 ਨੂੰ ਕਿ੍ਰਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਅਤੇ ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਵੇਗਾ। ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।