Home Political ਨਗਰ ਕੌਂਸਲ ਦਫ਼ਤਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰਕੇ ਹੋਈ ਕਾਰਜਕਾਰੀ ਪ੍ਰਧਾਨ...

ਨਗਰ ਕੌਂਸਲ ਦਫ਼ਤਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰਕੇ ਹੋਈ ਕਾਰਜਕਾਰੀ ਪ੍ਰਧਾਨ ਦੀ ਪਹਿਲੀ ਮੀਟਿੰਗ

40
0


ਜਗਰਾਉਂ, 29 ਦਸੰਬਰ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਨਗਰ ਕੌਾਸਲ ’ਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਜਤਿੰਦਰਪਾਲ ਰਾਣਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਨਗਰ ਕੌਸਲ ਦੀ ਪਲੇਠੀ ਮੀਟਿੰਗ ਨਗਰ ਕੌਾਸਲ ਦੇ ਈ.ਓ ਸੁਖਦੇਵ ਸਿੰਘ ਰੰਧਾਵਾ ਦੀ ਅਗਵਾਈ ’ਚ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਵਲੋਂ ਕੀਤੀ ਗਈ। ਜਿਸ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿਤਾ ਗਿਆ। ਮੀਟਿੰਗ ਹਾਲ ਦੇ ਆਲੇ-ਦੁਆਲੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਰਹੇ। ਜਿਸ ਕਾਰਨ ਇਹ ਮੀਟਿੰਗ ਚਰਚਾ ਵਿੱਚ ਰਹੀ ਕਿ ਅਜਿਹਾ ਕੀ ਹੋ ਗਿਆ ਹੈ ਕਿ ਕਾਰਜਕਾਰੀ ਪ੍ਰਧਾਨ ਨੂੰ ਆਪਣੀ ਪਹਿਲੀ ਮੀਟਿੰਗ ਹੀ ਨਗਰ ਕੌਂਸਲ ਦਫ਼ਤਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰਵਾ ਕੇ ਕਰਨੀ ਪਈ। ਇਸ ਮੀਟਿੰਗ ਵਿੱਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਵਿੱਚ ਸਟਰੀਟ ਲਾਈਟਾਂ ਸਬੰਧੀ ਲਿਆਂਦੀ ਗਈ ਤਜਵੀਜ਼ ਦਾ ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਸ਼ਹਿਰ ਵਿੱਚ 70 ਫੀਸਦੀ ਤੋਂ ਵੱਧ ਸਟਰੀਟ ਲਾਈਟਾਂ ਦਾ ਕੰਮ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ ਉਪਕਰਨ ਨਗਰ ਕੌਂਸਲ ਵਿੱਚ ਮੌਜੂਦ। ਇਸ ਤੋਂ ਇਲਾਵਾ ਜਦੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਬਿਨਾਂ ਐਸਟੀਮੇਟ ਪਾਸ ਪਿਛਲੇ ਸਮੇਂ ਵਿਚ ਪਾਸ ਕੀਤੇ ਸਨ ਤਾਂ ਉਹ ਵਿਵਾਦ ਹਾਈ ਕੋਰਟ ਵਿਚ ਚਲਾ ਗਿਆ ਸੀ ਅਤੇ ਹਾਈ ਕੋਰਟ ਵਲੋਂ ਉਨ੍ਹਾਂ ਕੰਮਾਂ ਤੇ ਰੋਕ ਲਗਾ ਦਿਤੀ ਗਈਆ ਸੀ। ਹੁਣ ਤੱਕ ਇਹ ਮਾਮਲਾ ਹਾਈਕੋਰਟ ’ਚ ਵਿਚਾਰ ਅਧੀਨ ਹੈ, ਪਰ ਅੱਜ ਦੀ ਮੀਟਿੰਗ ’ਚ ਉਕਤ ਕੰਮਾਂ ਨੂੰ ਪਾਸ ਕਰਵਾਉਣ ਲਈ ਏਜੰਡਾ ਰੱਖਿਆ ਗਿਆ ਸੀ। ਜਿਸ ’ਤੇ ਸਾਬਕਾ ਪ੍ਰਧਾਨ ਜਤਿੰਦਰ ਪਾਲ ਰਾਣਾ ਅਤੇ ਉਨ੍ਹਾਂ ਦੇ ਸਾਥੀ ਕੌਂਸਲਰਾਂ ਨੇ ਈਓ ਨੂੰ ਲਿਖਤੀ ਤੌਰ ’ਤੇ ਆਪਣਾ ਇਤਰਾਜ਼ ਦਰਜ ਕਰਵਾਇਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਜੋ ਕੰਮ ਇਸ ਪ੍ਰਸਤਾਵ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਹਾਊਸ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ ਸੀ ਕਿਉਂਕਿ ਇਹ ਮਾਮਲਾ ਹਾਲੇ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਲਈ ਉਪਰੋਕਤ ਮਤੇ ਰਾਹੀਂ ਪਾਸ ਕੀਤੇ ਵੱਖ-ਵੱਖ ਕੰਮਾਂ ਲਈ ਨਗਰ ਕੌਂਸਲ ਹਾਊਸ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਉਪਰੋਕਤ ਵਿਕਾਸ ਕਾਰਜਾਂ ਸਬੰਧੀ ਐਸਟੀਮੇਟ ਵੀ ਪਾਸ ਨਹੀਂ ਕੀਤੇ ਗਏ ਸਨ। ਇਸ ਲਈ ਇਹ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਸੰਬਧੀ ਵੀ ਲਿਖਿਤ ਵਿਰੋਧ ਦਰਜ ਕਰਵਾਇਆ ਅਤੇ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਆਉਣ ਤੱਕ ਇਸ ਕੰਮ ਨੂੰ ਹਾਊਸ ਵਿੱਚ ਵਿਚਾਰਿਆ ਨਹੀਂ ਜਾ ਸਕਦਾ।

LEAVE A REPLY

Please enter your comment!
Please enter your name here