ਪਠਾਨਕੋਟ (ਮੋਹਿਤ ਜੈਨ-ਮੁਕੇਸ ਕੁਮਾਰ) ਨਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਜੋਗਿੰਦਰ ਪਾਲ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਕਾਰਨ ਉਸ ਨੂੰ ਜੱਜ ਦੀ ਰਿਹਾਇਸ਼ ’ਤੇ ਪੇਸ਼ ਕੀਤਾ ਗਿਆ ਜਿਸ ਨੇ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ ਹਨ।
ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਜੋਗਿੰਦਰ ਪਾਲ ਤੇ ਉਸ ਦੇ ਹੋਰ ਸਾਥੀਆਂ ਨੂੰ ਤਾਰਾਗੜ੍ਹ ਥਾਣੇ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਦੁਰਵਿਹਾਰ ਕਰਨ ਦਾ ਮਾਮਲਾ ਦਰਜ
ਮੁਲਜ਼ਮ ਜੋਗਿੰਦਰ ਪਾਲ ਤੇ ਉਸੇ ਦੇ ਸਾਥੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਤਾਰਾਗੜ੍ਹ ਥਾਣਾ ਇੰਚਾਰਜ ਨਵਦੀਪ ਸ਼ਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਲਿਸ ਨੇ ਜੋਗਿੰਦਰ ਤੇ ਉਸ ਦੇ ਸਾਥੀ ਖਿਲਾਫ ਨਾਜਾਇਜ਼ ਮਾਈਨਿੰਗ ਤੇ ਮਾਈਨਿੰਗ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਮੌਕੇ ਤੋਂ ਇਕ ਟਿੱਪਰ ਤੇ ਇਕ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਸੀ।