Home Sports ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

45
0

ਚੰਡੀਗੜ੍ਹ, 2 ਜਨਵਰੀ ( ਰਾਜਨ ਜੈਨ) -6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ।ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here