ਜਗਰਾਉਂ, 2 ਜਨਵਰੀ ( ਜਗਰੂਪ ਸੋਹੀ )-ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ ਐਸ.ਪੀ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਥਾਣਾ ਸਿੱਧਵਾਂਬੇਟ, ਸਦਰ ਅਤੇ ਸਿਟੀ ਥਾਣਿਆਂ ਦੀ ਪੁਲਿਸ ਪਾਰਟੀਆਂ ਵੱਲੋਂ ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਗਈ। ਇਸ ਮੌਕੇ ਡੀਐਸਪੀ ਵਿਰਕ ਨੇ ਕਿਹਾ ਕਿ ਇਹ ਰੁਟੀਨ ਚੈਕਿੰਗ ਹੈ। ਅਜਿਹੀ ਚੈਕਿੰਗ ਸਮੇਂ-ਸਮੇਂ ’ਤੇ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ। ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋਣ ਕਾਰਨ ਪੁਲੀਸ ਦੀ ਗਸ਼ਤ ਦਿਨ-ਰਾਤ ਵਧਾ ਦਿੱਤੀ ਗਈ ਹੈ। ਇਸ ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।