Home ਧਾਰਮਿਕ SGPC ਨੇ ਲਿਆ ਅਹਿਮ ਫੈਸਲਾ; ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬ ਦੀ...

SGPC ਨੇ ਲਿਆ ਅਹਿਮ ਫੈਸਲਾ; ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬ ਦੀ ਹਜ਼ੂਰੀ ‘ਚ ਡਿਊਟੀ ਕਰਨ ਵਾਲਿਆਂ ਦਾ ਹੋਵੇਗਾ Dress Code

42
0


ਅੰਮ੍ਰਿਤਸਰ (ਰਾਜਨ ਜੈਨ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਬੰਧ ਅਧੀਨ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬ ਦੀ ਹਜੂਰੀ ਵਿੱਚ ਡਿਊਟੀ ਕਰਨ ਵਾਲਿਆਂ ਦਾ ਡਰੈਸ ਕੋਡ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤਿ੍ੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਸਾਹਿਬਾਨ, ਰਾਗੀ ਸਿੰਘ ਅਤੇ ਗੁਰੂ ਸਾਹਿਬ ਦੀ ਹਜੂਰੀ ਵਿਚ ਤੈਅ ਮਰਿਆਦਾ ਅਨੁਸਾਰ ਹੀ ਕੱਪੜੇ ਪਹਿਣ ਸਕਣਗੇ।

ਉਨ੍ਹਾਂ ਕਿਹਾ ਕਿ ਡਿਊਟੀ ਦੇ ਦਰਮਿਆਨ ਗ੍ਰੰਥੀ ਸਿੰਘ, ਰਾਗੀ ਸਿੰਘ ਅਤੇ ਹੋਰ ਹਜ਼ੂਰੀ ਵਿੱਚ ਡਿਊਟੀ ਕਰਨ ਵਾਲੇ ਇਸ ਡਰੈਸ ਕੋਰਡ ਦੇ ਧਾਰਨੀ ਹੋਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਨਾਲ ਇਹ ਪ੍ਰਬੰਧ ਸਮੁੱਚੇ ਗੁਰਦੁਆਰਿਆਂ ਵਿੱਚ ਲਾਗੂ ਹੋਵੇਗਾ

LEAVE A REPLY

Please enter your comment!
Please enter your name here