ਮੁੱਖ ਮੰਤਰੀ ਨੇ ਰਾਜਪਾਲ ਦਾ ਕੀਤਾ ਧੰਨਵਾਦ
“ਚੰਡੀਗੜ੍ਹ, 7 ਜਨਵਰੀ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023″ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟਰ ‘ਤੇ ਪੋਸਟ ਪਾ ਕੇ ਸਾਝੀ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਸਾਹਿਬ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਮੀਦ ਕਰਦੇ ਹਾਂ ਤੁਸੀ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਕਰੋਗੇ।