50 ਲੱਖ ਦੀ ਹੈਰੋਇਨ ਬਰਾਮਦ
“ਫਿਰੋਜ਼ਪੁਰ, 7 ਜਨਵਰੀ ( ਰੋਹਿਤ ਗੋਇਲ, ਅਸ਼ਵਨੀ)- ਜਿਲ੍ਹਾ ਫ਼ਿਰੋਜ਼ਪੁਰ ਅਧੀਨ ਗੁਰੂਹਰਸਹਾਏ ਦੀ ਪੁਲਿਸ ਪਾਰਟੀ ਨੇ ਹੈਰੋਇਨ ਨਸ਼ੇ ਦੀ ਸਪਲਾਈ ਕਰਨ ਜਾ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ ਦੀ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ।
ਐਸ.ਆਈ ਗੁਰਦੀਪ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ ਤਾਂ ਵਿਸ਼ਵਕਰਮਾ ਚੌਂਕ ਨੇੜੇ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਜੰਗੀਰ ਸਿੰਘ ਵਾਸੀ ਚੱਕ ਖੁੰਦੜ ਮਮਦੋਟ ਹੈਰੋਇਨ ਵੇਚਣ ਦਾ ਆਦੀ ਹੈ, ਅਤੇ ਮੁਲਜ਼ਮ ਫਿਲਹਾਲ ਹੈਰੋਇਨ ਦੇ ਨਸ਼ੇ ਵਿੱਚ ਪਿੰਡ ਗੁੰਦੜ ਫੜ੍ਹੀ ਰੋਡ ਤੋਂ ਗੁਰੂਹਰਸਹਾਏ ਵੱਲ ਪੈਦਲ ਆ ਰਿਹਾ ਹੈ।
ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ਤੋਂ ਬਾਅਦ ਮੁਲਜ਼ਮ ਖਿਲਾਫ ਥਾਣਾ ਗੁਰੂਹਰਾਈ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਤੋਂ ਹੋਰ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ।”